ਕੋਟਕਪੂਰਾ, 1 ਜੂਨ (ਮੇਘਰਾਜ)-ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਨਾਲ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਜ਼ਿਲ੍ਹਾ ਪੱਧਰੀ ਮੌਕ ਡਰਿੱਲ ਕਰਵਾਈ ਗਈ | ਜਿਸ ਦਾ ਪ੍ਰਦਰਸ਼ਨ ਸਫ਼ਲ ਰਿਹਾ | ਇਸ ਮੌਕੇ ਐਸ.ਡੀ.ਐਮ ਵਰਿੰਦਰ ਸਿੰਘ ਨੇ ਦੱਸਿਆ ਕਿ ਮੌਕ ਡਰਿੱਲ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਅਤੇ ਇਹ ਸਿਰਫ ਇਕ ਅਭਿਆਸ ਪ੍ਰਕਿਰਿਆ ਹੈ¢ ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ¢ ਇਸ ਮੌਕੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਡਿਫੈਂਸ, ਮੈਡੀਕਲ ਟੀਮਾਂ, ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਮੋਕ ਡਰਿੱਲ ਕਰਕੇ ਇਲਾਕਾ ਵਾਸੀਆਂ ਨੂੰ ਸੰਕਟ ਦੀ ਸਥਿਤੀ 'ਚ ਬਚਾਅ ਤੇ ਦੂਜਿਆਂ ਦੀ ਮੱਦਦ ਕਰਨ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡੀ. ਐਸ. ਪੀ ਸ਼ਮਸ਼ੇਰ ਸਿੰਘ ਗਿੱਲ, ਥਾਣਾ ਮੁਖੀ ਇੰਸ. ਮਨੋਜ ਸ਼ਰਮਾ, ਐਨ.ਡੀ.ਆਰ.ਐਫ ਇੰਚਾਰਜ ਇੰਸਪੈਕਟਰ ਜੀ. ਡੀ ਅਮਰਪ੍ਰਤਾਪ ਸਿੰਘ, ਨਿਰਮਲਜੀਤ ਸਿੰਘ ਹੋਮ ਗਾਰਡ, ਹਰਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਦਵਿੰਦਰ ਨੀਟੂ ਸਮੇਤ ਹੋਰ ਵੀ ਸਿਵਲ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ¢