19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼੍ਰੋਮਣੀ ਅਕਾਲੀ ਦਲ (ਅ) ਨੇ ਬਰਗਾੜੀ ਵਿਖੇ ਪਛਚਾਤਾਪ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਬਰਗਾੜੀ, 1 ਜੂਨ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਡੇਰਾ ਬਾਬਾ ਰਾਮ ਪ੍ਰਕਾਸ਼ ਬਰਗਾੜੀ ਵਿਖੇ ਅੱਜ ਦੇ ਦਿਨ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ 'ਤੇ ਪਛਚਾਤਾਪ ਦਿਹਾੜਾ ਮਨਾਇਆ ਗਿਆ | ਡੇਰਾ ਬਾਬਾ ਰਾਮ ਪ੍ਰਕਾਸ਼ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕੋਟਕਪੂਰਾ ਗੋਲੀਕਾਂਡ ਦੇ ਪੂਰਨ ਇਨਸਾਫ਼ ਦੀ ਮੰਗ ਕੀਤੀ | ਬੁਲਾਰਿਆਂ ਨੇ ਕਿਹਾ ਕਿ ਦੂਸਰੀਆਂ ਸਰਕਾਰਾਂ ਵਾਂਗ ਇਸ ਸਰਕਾਰ ਨੇ ਵੀ ਸਿਰਫ਼ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ | ਇਸ ਮੁੱਦੇ 'ਤੇ ਸਰਕਾਰ ਬਣਾ ਕੇ ਝਾੜੂ ਪਾਰਟੀ ਨੇ ਵੀ ਬੇਅਦਬੀ ਅਤੇ ਗੋਲੀਕਾਂਡ ਦਾ ਪੂਰਨ ਇਨਸਾਫ਼ ਨਹੀਂ ਦਿੱਤਾ ਅਤੇ ਪੰਜਾਬ ਦਾ ਇਕ ਵੀ ਮੁੱਦਾ ਹੱਲ ਨਹੀਂ ਕੀਤਾ | ਪੰਜਾਬ ਅਤੇ ਸਿੱਖ ਕੌਮ ਦੇ ਮੁੱਦਿਆਂ 'ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਹੀ ਖੜ੍ਹਾ ਹੈ ਜਿਸ ਨੇ ਕਦੇ ਵੀ ਸਿੱਖ ਕੌਮ ਦੇ ਮੁੱਦਿਆਂ 'ਤੇ ਕਿਸੇ ਨਾਲ ਸਮਝੌਤਾ ਨਹੀਂ ਕੀਤਾ ਅਤੇ ਹਰ ਸਮੇਂ ਸੰਘਰਸ਼ ਲੜਦਾ ਆ ਰਿਹਾ ਹੈ | ਹੁਣ ਦੀ ਪਾਕਿਸਤਾਨ ਨਾਲ ਜੰਗ ਦੌਰਾਨ ਵੀ ਇਸ ਪਾਰਟੀ ਨੇ ਹੀ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਬਚਾਉਣ ਦੀ ਗੱਲ ਕੀਤੀ ਅਤੇ ਇਹ ਜੰਗ ਪੰਜਾਬ ਦੀ ਧਰਤੀ 'ਤੇ ਲੜਨ ਦਾ ਵਿਰੋਧ ਕੀਤਾ | ਸਿਮਰਨਜੀਤ ਸਿੰਘ ਮਾਨ ਨੇ ਹੀ ਸਿੱਖ ਕੌਮ ਨਾਲ ਭਾਰਤ ਵਿਚ ਹੁੰਦੀ ਬੇ ਇਨਸਾਫੀ ਦਾ ਮੁੱਦਾ ਦੂਸਰੇ ਦੇਸ਼ਾਂ ਦੇ ਧਿਆਨ ਵਿਚ ਲਿਆਂਦਾ | ਇਸ ਮੌਕੇ ਇਮਾਨ ਸਿੰਘ ਮਾਨ, ਪ੍ਰੋ. ਮਹਿੰਦਰ ਪਾਲ ਸਿੰਘ, ਪਰਵਿੰਦਰ ਸਿੰਘ ਬਾਲਿਆਂਵਾਲੀ, ਗੁਰਜੰਟ ਸਿੰਘ ਕੱਟੂ, ਹਰਪਾਲ ਸਿੰਘ ਕੁੱਸਾ, ਦੀਪਕ ਸਿੰਗਲਾ, ਗੁਰਦੀਪ ਸਿੰਘ ਢੁੱਡੀ, ਡਾ. ਬਲਵੀਰ ਸਿੰਘ ਸਰਾਵਾਂ, ਗੁਰਭਿੰਦਰ ਸਿੰਘ ਬਰਗਾੜੀ, ਸੁਖਮੰਦਰ ਸਿੰਘ, ਅਮਰ ਸਿੰਘ ਖਾਲਸਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਗਲੀ ਖ਼ਬਰ ਸਮਾਰਟ ਸਕੂਲ ਪਿੰਡ ਰੋੜੀਕਪੂਰਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ
Ad Position 24