ਬਰਗਾੜੀ, 1 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਗੋਂਦਾਰਾ ਦੇ ਨਿਵਾਸੀ ਅਮਰਜੀਤ ਸਿੰਘ ਗੋਂਦਾਰਾ ਜੋ ਹੁਣ ਪਰਿਵਾਰ ਸਮੇਤ ਕੈਨੇਡਾ 'ਚ ਸਫ਼ਲ ਕਾਰੋਬਾਰੀ ਹਨ | ਉਨ੍ਹਾਂ ਆਪਣੀ ਦਸਵੰਧ ਦੀ ਕਮਾਈ 'ਚ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਦੇ ਬੱਚਿਆਂ ਦੀ ਪੜ੍ਹਾਈ ਦੀ ਬਿਹਤਰੀ ਲਈ ਤਿੰਨ ਸਮਾਰਟ 43 ਇੰਚ. ਐਲ.ਈ.ਡੀ ਅਤੇ ਪੀਣ ਵਾਲੇ ਠੰਢੇ ਪਾਣੀ ਲਈ 80 ਲੀਟਰ ਸਮਰੱਥਾ ਵਾਲਾ ਵਾਟਰ ਕੂਲਰ, ਜਿਨ੍ਹਾਂ ਦੀ ਕੀਮਤ 70 ਹਜ਼ਾਰ ਦੇ ਕਰੀਬ ਬਣਦੀ ਦਾਨ ਕਰਕੇ ਆਪਣੀ ਦਰਿਆ ਦਿਲੀ ਦਾ ਸਬੂਤ ਦਿੱਤਾ ਹੈ | ਸਕੂਲ ਮੁਖੀ ਹਰਵਿੰਦਰ ਸਿੰਘ ਨੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੁਣ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪਬਲਿਕ ਸਕੂਲਾਂ ਵਾਲੀਆਂ ਸਹੂਲਤਾਂ ਮਿਲ ਰਹੀ ਹਨ | ਇਸ ਮੌਕੇ ਅਮਰਜੀਤ ਸਿੰਘ ਗੋਂਦਾਰਾ ਨੂੰ ਸਕੂਲ ਸਟਾਫ਼, ਬੱਚਿਆਂ ਦੇ ਮਾਪਿਆਂ ਅਤੇ ਨਗਰ ਨਿਵਾਸੀਆਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਪਟਨ ਗੁਰਬਖਸ਼ ਸਿੰਘ, ਬਸੰਤ ਸਿੰਘ ਫ਼ੌਜੀ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਜਗਮੀਤ ਸਿੰਘ, ਪਰਮਜੀਤ ਕੌਰ, ਗੀਤਾ ਰਾਣੀ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |