ਜੈਤੋ, 1 ਜੂਨ (ਗੁਰਮੀਤਪਾਲ ਰੋੜੀਕਪੂਰਾ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਵਿਧਾਨ ਸਭਾ ਹਲਕਾ ਜੈਤੋ ਅਧੀਨ ਪੈਂਦੇ ਪਿੰਡ ਕਾਸਮ ਭੱਟੀ ਵਿਖੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਏ ਸੈਂਕੜੇ ਨੌਜਵਾਨਾਂ ਦੇ ਕਾਫ਼ਲੇ ਨੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਵਿਚ ਕਾਂਗਰਸ ਦਾ ਪੱਲਾ ਫ਼ੜਿਆ | ਇਸ ਮੌਕੇ ਸਾਬਕਾ ਵਿਧਾਇਕ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਨੌਜਵਾਨ ਆਗੂ ਨਿਰਵੈਰ ਸਿੰਘ (ਪ੍ਰਧਾਨ ਲੰਡੇ ਰੋਡੇ ਕਾਲਜ) ਕਾਸਮ ਭੱਟੀ, ਗੁਰਮੁੱਖ ਸਿੰਘ, ਮਨਜੀਤ ਸਿੰਘ, ਸ਼ਗਨਪ੍ਰੀਤ ਸਿੰਘ, ਗੱਗੂ ਗਰੇਵਾਲ, ਲਕਸ਼ ਢਿੱਲੋਂ, ਗੁਰਜੀਤ ਸਿੰਘ ਹਰੀਕੇ ਨੂੰ ਸੈਂਕੜੇ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ | ਉਨ੍ਹਾਂ 2027 ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਜੈਤੋ (ਰਾਖਵਾਂ) ਤੋਂ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕ ਪੱਖੀ ਫ਼ੈਸਲਿਆਂ ਨੂੰ ਤਰਜ਼ੀਹ ਦਿੱਤੀ | ਇਸ ਮੌਕੇ ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ, ਨੌਜਵਾਨ ਆਗੂ ਲਖਵਿੰਦਰ ਸਿੰਘ ਸੂਰਘੁਰੀ, ਕਰਤਾ ਸਿੰਘ ਮਚਾਕੀ ਪ੍ਰਧਾਨ ਸ਼ੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਪਾਰਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਨੂੰ ਕਾਰੋਬਾਰੀ ਸਰਕਾਰਾਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਭੁਪਿੰਦਰ ਹੈਪੀ ਕੋਟਕਪੂਰਾ, ਨਿੰਦਰ ਜੈਤੋ, ਗੁਰਲਾਲ ਭਾਊ ਤੋਂ ਇਲਾਵਾ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ |