12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਅਕਾਲੀ ਦਲ ਵਾਰਿਸ ਪੰਜਾਬ ਦੇ 15 ਮੈਂਬਰੀ ਜਥੇ ਨੇ ਬਰਗਾੜੀ ਵਿਖੇ ਦਿੱਤੀ ਗਿ੍ਫ਼ਤਾਰੀ

Ad Position 21
No active advertisement
ਅਜੀਤ ਡੈਸਕ 03-06-2025
ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ 15 ਮੈਂਬਰੀ ਜਥੇ ਨੇ ਬੇਅਦਬੀ ਦੇ ਇਨਸਾਫ਼ ਅਤੇ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿਖੇ ਗਿ੍ਫ਼ਤਾਰੀ ਦਿੱਤੀ | ਇਸ ਜਥੇ ਨੂੰ ਪੁਲਿਸ ਚੌਂਕੀ ਇੰਚਾਰਜ ਜਸਵਿੰਦਰ ਸਿੰਘ ਦੀ ਪਾਰਟੀ ਨੇ ਗਿ੍ਫ਼ਤਾਰ ਕੀਤਾ ਅਤੇ ਬਾਅਦ ਵਿਚ ਰਿਹਾਅ ਕਰ ਦਿੱਤਾ | ਕਾਹਨ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ 10 ਸਾਲ ਬੀਤ ਜਾਣ 'ਤੇ ਵੀ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪਾਂ ਦਾ ਇਨਸਾਫ ਨਹੀਂ ਮਿਲਿਆ | ਉਸ ਸਮੇਂ ਤੋਂ ਲੈ ਕੇ ਅੱਜ ਤੱਕ ਦੀਆਂ ਸਰਕਾਰਾਂ ਇਸ ਮੁੱਦੇ 'ਤੇ ਇਨਸਾਫ ਦੇਣਾ ਤਾਂ ਇਕ ਪਾਸੇ, ਸਗੋਂ ਇਸ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ | ਅਸੀਂ ਇਕ ਜੂਨ 2015 ਤੋਂ ਲਗਾਤਾਰ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਾਂ ਪ੍ਰੰਤੂ ਦੋਸ਼ੀ ਫ਼ੜਨ ਦੀ ਥਾਂ ਸਾਡੇ 'ਤੇ ਹੀ ਸਰਕਾਰੀ ਜੁਲਮ ਕੀਤਾ ਗਿਆ ਅਤੇ ਸਾਨੂੰ ਜੇਲ੍ਹਾਂ ਵਿਚ ਡੱਕਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਦਿੱਤਾ ਜਾਵੇ ਅਤੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਜੇਲ ਦੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ | ਪੰਜਾਬ ਅਤੇ ਕੇਂਦਰ ਸਰਕਾਰ ਬੇਅਦਬੀ ਕਰਨ ਵਾਲੇ ਅਤੇ ਉਸ ਸਮੇਂ ਹੋਏ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰੇ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪੂਰਨ ਇਨਸਾਫ ਦੇਵੇ | ਸਮੂਹ ਹਾਜ਼ਰੀਨ ਸਿੰਘਾਂ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ, ਸਮੂਹ ਬੰਦੀ ਸਿੰਘ ਜਲਦ ਰਿਹਾਅ ਹੋਣ ਅਤੇ ਪੰਜਾਬ ਵਿਚ ਸਰਕਾਰ ਏ ਖਾਲਸਾ ਬਣਾਉਣ ਲਈ ਅਰਦਾਸ ਕੀਤੀ | ਇਸ ਸਮੇਂ ਗਿ੍ਫ਼ਤਾਰੀ ਦੇਣ ਵਾਲੇ ਜਥੇ ਦੇ ਮੈਂਬਰ ਸਤਬੀਰ ਸਿੰਘ ਲੁਧਿਆਣਾ, ਗੁਰਮੀਤ ਸਿੰਘ ਮਾਲਾ, ਹਰਮੀਤ ਸਿੰਘ ਭਾਮੀਆ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਮਾਣੂ ਕੇ, ਸਤਨਾਮ ਸਿੰਘ ਬਿਲਾਸਪੁਰ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਬਾਬਾ ਲੱਛਾ ਸਿੰਘ, ਬਲਦੇਵ ਸਿੰਘ ਸੇਖਵਾਂ, ਵੀਰ ਸਿੰਘ, ਜਸਵੀਰ ਸਿੰਘ, ਅਮਨਪ੍ਰੀਤ ਸਿੰਘ, ਮਨਵਿੰਦਰ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਬਾਬਾ ਸਤਨਾਮ ਸਿੰਘ, ਜਸਵਿੰਦਰ ਸਿੰਘ ਘੋਲੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਦੀ ਮੈਨੇਜਮੈਂਟ ਕਮੇਟੀ ਦਾ ਗਠਨ ਹੋਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਲੋਂ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਲੰਗਰ ਲਗਾਇਆ
Ad Position 24