12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲੋਕਾਂ ਨੇ ਪੰਜਗਰਾੲੀਂ ਕਲਾਂ ਪੁਲਿਸ ਚੌਂਕੀ 'ਚ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 03-06-2025
ਪੰਜਗਰਾੲੀਂ ਕਲਾਂ, 2 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਵਿਖੇ ਕਿਸਾਨ ਯੂਨੀਅਨ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਪਿੰਡ ਜਿਉਣ ਵਾਲਾ ਦੇ ਪੁਲਿਸ ਵਲੋਂ ਚੁੱਕੇ ਨੌਜਵਾਨ ਦੀ ਮੌਤ ਹੋ ਜਾਣ ਦੇ ਰੋਸ ਵਜੋਂ ਧਰਨਾ ਲਗਾਇਆ ਗਿਆ | ਮਿ੍ਤਕ ਬਲਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਦੇ ਭਰਾ ਜਸਵਿੰਦਰ ਸਿੰਘ ਦੇ ਸੱਦੇ 'ਤੇ ਸ਼ਾਮਿਲ ਹੋਏ ਯੂਨੀਅਨਾਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਸ਼ਰਾਬ ਵੇਚਣ ਦੇ ਮਾਮਲੇ ਵਿਚ ਬਲਵਿੰਦਰ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਉਸ ਦੀ ਕੁੱਟਮਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜਿਆ ਗਿਆ | ਪਰਿਵਾਰ ਵਲੋਂ ਜਦੋਂ ਬਲਵਿੰਦਰ ਸਿੰਘ ਦੀ ਜ਼ਮਾਨਤ ਕਰਵਾ ਕੇ ਉਸਨੂੰ ਕਚਿਹਰੀ ਵਿਚੋਂ ਵਾਪਸ ਲਿਆਂਦਾ ਜਾ ਰਿਹਾ ਸੀ ਤਾਂ ਉਹ ਆਦਲਤ ਵਿਚ ਹੀ ਬੇਹੋਸ਼ ਹੋ ਕੇ ਡਿੱਗ ਪਿਆ | ਬੇਹੋਸ਼ੀ ਦੀ ਹਾਲਤ ਵਿਚ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਮਿ੍ਤਕ ਨੌਜਵਾਨ ਦੀ ਮੌਤ ਪੁਲਿਸ ਵਲੋਂ ਹਿਰਾਸਤ ਦੌਰਾਨ ਹੋਈ ਕੁੱਟਮਾਰ ਕਰਕੇ ਹੋਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਟਾਲਾ ਵੱਟ ਰਹੀ ਹੈ | ਉਨ੍ਹਾਂ ਵਲੋਂ ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ | ਧਰਨੇ ਦਾ ਪਤਾ ਲੱਗਦਿਆਂ ਹੀ ਡੀ.ਐਸ.ਪੀ. ਜਤਿੰਦਰ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਕਤ ਮਾਮਲੇ ਦੀ ਪਹਿਲਾਂ ਹੀ ਜੁਡੀਸ਼ੀਅਲ ਜਾਂਚ ਚੱਲ ਰਹੀ | ਉਸ ਦੀ ਰਿਪੋਰਟ ਆਉਣ ਉਪਰੰਤ ਦੀ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਪੀੜਤ ਪਰਿਵਾਰ ਨੂੰ ਮਿ੍ਤਕ ਦੀ ਪੋਸਟ ਮਾਰਟਮ ਦੀ ਰਿਪੋਰਟ ਲਿਆ ਕੇ ਦੇਣ ਦਾ ਵਾਅਦਾ ਵੀ ਕੀਤਾ ਗਿਆ ਅਤੇ 9 ਜੂਨ ਤੱਕ ਧਰਨੇ ਨੂੰ ਮੁਲਤਵੀ ਕਰਨ ਦੀ ਅਪੀਲ ਵੀ ਕੀਤੀ | ਜਿਸਨੂੰ ਸਵੀਕਾਰ ਕਰਦਿਆਂ ਪੀੜਤ ਪਰਿਵਾਰ ਅਤੇ ਯੂਨੀਅਨ ਵਲੋਂ ਧਰਨਾ ਚੁੱਕ ਲਿਆ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਮੈਡੀਕਲ ਸਟੋਰ ਮਾਲਕ ਨੂੰ ਜ਼ਖ਼ਮੀ ਕਰਕੇ ਨਕਦੀ ਖੋਹਣ ਵਾਲੇ ਤਿੰਨ ਕਾਬੂ
Ad Position 24