12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੀ.ਆਰ.ਐੱਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਮੁਕਤਸਰ ਸਾਹਿਬ, 2 ਜੂਨ (ਸੁਖਪਾਲ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸੀ.ਆਰ.ਐੱਮ. (ਕਰਾਪ ਰੈਜ਼ਡਿਊ ਮੈਨੇਜਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵਲੋਂ ਖੇਤੀ ਮਸ਼ੀਨਰੀ ਉਪਦਾਨ 'ਤੇ ਲੈਣ ਲਈ ਆਨਲਾਈਨ ਦਰਖ਼ਾਸਤਾਂ ਅਪਲਾਈ ਕੀਤੀਆਂ ਗਈਆਂ ਸਨ | ਇਨ੍ਹਾਂ ਅਪਲਾਈ ਹੋਈਆਂ ਦਰਖ਼ਾਸਤਾਂ ਦਾ ਅੱਜ 4 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਹੀਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁਝਾਅ ਦਿੱਤੇ ਗਏ ਕਿ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਕਿਰਾਏ 'ਤੇ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਅੱਗ ਲੱਗਣ ਦੀ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਕੁਲਦੀਪ ਸਿੰਘ ਵਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀਂ ਕਿਸਾਨਾਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਗਈ ਕਿ ਸੈਕਸ਼ਨ ਮਸ਼ੀਨਾਂ ਦੀ ਜਲਦ ਤੋਂ ਜਲਦ ਖ਼ਰੀਦ ਕਰ ਲਈ ਜਾਵੇ | ਇਸ ਸਕੀਮ ਸੰਬੰਧੀ ਵਧੇਰੇ ਜਾਣਕਾਰੀ ਲੈਣ ਲਈ ਕਿਸਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ | ਇਸ ਮੌਕੇ ਉਨ੍ਹਾਂ ਵਲੋਂ ਅਪਲਾਈ ਹੋਈਆਂ ਦਰਖ਼ਾਸਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਅਕਤਗਤ ਸ਼੍ਰੇਣੀ (50 ਪ੍ਰਤੀਸ਼ਤ ਸਬਸਿਡੀ) ਲਈ ਜ਼ਿਲ੍ਹੇ ਵਿਚ ਮਸ਼ੀਨਾਂ ਦਾ ਕੁੱਲ ਟੀਚਾ 250 ਸੀ, ਜਿਸ ਵਿਚੋਂ 32 ਪ੍ਰਤੀਸ਼ਤ ਅਨੁਸੂਚਿਤ ਜਾਤੀ ਸ਼੍ਰੇਣੀ ਲਈ ਰਾਖਵਾਂ ਹੈ, ਜਨਰਲ ਸ਼੍ਰੇਣੀ ਲਈ ਸੀਨੀਅਰਤਾ ਸੂਚੀ ਦੇ ਆਧਾਰ 'ਤੇ ਲਿਸਟ ਤਿਆਰ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਕੁੱਲ 753 ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਟਰੈਕਟਰ ਉਪਲੱਬਧ ਹਨ, ਉਨ੍ਹਾਂ ਕਿਸਾਨਾਂ ਨੂੰ ਇਸ ਵਿਚ ਪਹਿਲ ਦਿੱਤੀ ਗਈ ਹੈ | ਜੋ ਕਿਸਾਨ ਸਰਕਾਰ ਵਲੋਂ ਸੀ.ਆਰ.ਐੱਮ. ਸਕੀਨ ਅਧੀਨ ਜਾਰੀ ਸ਼ਰਤਾਂ ਨੂੰ ਪੂਰੀਆਂ ਕਰਨਗੇ, ਉਨ੍ਹਾਂ ਨੂੰ ਪ੍ਰਾਪਤ ਫ਼ੰਡ ਅਨੁਸਾਰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ | ਇਸ ਮੌਕੇ ਡਿਪਟੀ ਡਾਇਰੈਕਟਰ (ਕਪਾਹ) ਚਰਨਜੀਤ ਸਿੰਘ ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ., ਡਾ. ਕਰਨਜੀਤ ਸ਼ਰਮਾ ਪ੍ਰਾਜੈਕਟ ਡਾਇਰੈਕਟਰ (ਆਤਮਾ), ਕਰਨਜੀਤ ਸਿੰਘ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਤੋਂ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਾਈਪਿਸਟ ਯੂਨੀਅਨ ਜੈਤੋ ਦੇ ਸੁਖਇੰਦਰ ਸਿੰਘ ਭੁੱਲਰ ਦੂਜੀ ਵਾਰ ਪ੍ਰਧਾਨ ਬਣੇ ਅਗਲੀ ਖ਼ਬਰ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ
Ad Position 24