12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਿਹਤ ਵਿਭਾਗ ਵਲੋਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2025
ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਸਿਵਲ ਸਰਜਨ ਫ਼ਰੀਦਕੋਟ ਨੇ ਆਈ. ਡੀ. ਐਸ.ਪੀ ਵਿੰਗ ਨਾਲ ਵਿਸ਼ੇਸ ਮੀਟਿੰਗ ਕੀਤੀ ਤੇ ਸਿਹਤ ਵਿਭਾਗ ਦੇ ਸਮੂਹ ਸਟਾਫ਼ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ | ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਦੁਨੀਆ ਵਿਚ ਹਰ ਸਾਲ ਲਗਪਗ 12 ਲੱਖ ਲੋਕ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਹਨ | ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇ ਹੈਜ਼ਾ, ਦਸਤ ਰੋਗ, ਹੈਪੀਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵਧ ਜਾਂਦਾ ਹੈ, ਇਸ ਲਈ ਸ਼ਹਿਰ ਅਤੇ ਪਿੰਡਾਂ ਵਿਚੋਂ ਵੱਖ-ਵੱਖ ਪਾਣੀ ਦੇ ਸਰੋਤਾਂ ਤੋਂ ਪਾਣੀ ਦੇ ਨਮੂਨੇ ਲੈ ਕੇ ਸਟੇਟ ਲੈਬਰਾਟਰੀ ਨੂੰ ਟੈਸਟਿੰਗ ਲਈ ਭੇਜੇ ਜਾਣ | ਉਨ੍ਹਾਂ ਸਮੂਹ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਇਹ ਧਿਆਨ ਰੱਖਿਆ ਜਾਵੇ ਕਿ ਪੀਣ ਵਾਲੇ ਪਾਣੀ ਵਿਚ ਗੰਦਾ ਪਾਣੀ ਮਿਕਸ ਨਾ ਹੋਵੇ, ਜਿਸ ਲਈ ਸਬੰਧਿਤ ਵਿਭਾਗਾਂ ਨਾਲ ਰਾਬਤਾ ਰੱਖਿਆ ਜਾਵੇ | ਵਾਟਰ ਵਰਕਸਾਂ ਤੇ ਕਲੋਰੀਨੇਸ਼ਨ ਦੀ ਸਮੇਂ ਸਮੇਂ 'ਤੇ ਸੁਪਰਵਿਜ਼ਨ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਐਪੀਡੀਮਲੋਜਿਸਟ ਡਾ. ਦੀਪਤੀ ਅਰੋੜਾ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਲਖਵਿੰਦਰ ਸਿੰਘ ਕੈਂਥ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਸਹਾਇਕ ਮਲੇਰੀਆ ਅਫ਼ਸਰ ਸ਼ਿੰਦਰਪਾਲ ਸਿੰਘ, ਵਿਨੋਦ ਕੁਮਾਰ ਸਿਹਤ ਸੁਪਰਵਾਈਜ਼ਰ ਗੁਰਸਵਿੰਦਰ ਸਿੰਘ, ਸੁਰੇਸ਼ ਕੁਮਾਰ, ਹਰਭਜਨ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਅਤੇ ਮਲਟੀਪਰਪਜ਼ ਹੈਲਥ ਵਰਕਰ ਚਮਕੌਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਪਾਲ ਗਿਰੀ ਪਬਲਿਕ ਸਕੂਲ ਨੂੰ ਵਾਟਰ ਕੂਲਰ ਭੇਟ ਅਗਲੀ ਖ਼ਬਰ ਟਾਈਪਿਸਟ ਯੂਨੀਅਨ ਜੈਤੋ ਦੇ ਸੁਖਇੰਦਰ ਸਿੰਘ ਭੁੱਲਰ ਦੂਜੀ ਵਾਰ ਪ੍ਰਧਾਨ ਬਣੇ
Ad Position 24