12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਮੰਦਰ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਦੌਰਾਨ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਫ਼ਰੀਦਕੋਟ ਨਜ਼ਦੀਕ ਮੌਜੂਦ ਸਨ ਤਾਂ ਬਖਸ਼ੀਸ਼ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 50 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਅਤੇ 100 ਲਾਲ ਰੰਗ ਦੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਬਰਾਮਦ ਗੋਲੀਆਂ ਤੇ ਕੈਪਸੂਲਾਂ ਸਬੰਧੀ ਉਹ ਕੋਈ ਪੁਖਤਾ ਦਸਤਾਵੇਜ ਨਾ ਦਿਖਾ ਸਕਿਆ ਜਿਸ 'ਤੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਮਾਮਲੇ 'ਚ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ਦੇ ਸਮਾਗਮ ਮੌਕੇ ਮੁਫ਼ਤ ਰਾਸ਼ਨ ਦੀਆਂ ਗੱਡੀਆਂ ਰਵਾਨਾ
Ad Position 24