12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਸ਼ਾ ਤਸਕਰੀ ਮਾਮਲੇ 'ਚ ਤਿੰਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2025
ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਮਾਮਲੇ 'ਚ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਦਾਣਾ ਮੰਡੀ ਵਿਖੇ ਹਨੂੰਮਾਨ ਮੰਦਰ ਨਜ਼ਦੀਕ ਸ਼ੱਕੀ ਪੁਰਸ਼ਾਂ ਸੰਬੰਧੀ ਨਾਕਾ ਲਗਾਇਆ ਹੋਇਆ ਸੀ ਤਾਂ ਮੋਟਰਸਾਈਕਲ 'ਤੇ ਆ ਰਹੇ ਤਿੰਨ ਵਿਅਕਤੀਆਂ ਅੰਮਿ੍ਤਪਾਲ ਸਿੰਘ ਪੁੱਤਰ ਲਖਵੀਰ ਸਿੰਘ, ਮਨਤਾਜ ਸਿੰਘ ਉਰਫ਼ ਤਾਜ ਪੁੱਤਰ ਦਲਵੀਰ ਸਿੰਘ ਅਤੇ ਗੁਰਸੇਵਕ ਸਿੰਘ ਉਰਫ਼ ਜਸ਼ਨ ਪੁੱਤਰ ਲਖਵੀਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 80 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਇਸ ਤੋਂ ਇਲਾਵਾ ਥਾਣੇਦਾਰ ਸੁਖਦਰਸ਼ਨ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਦਾਣਾ ਮੰਡੀ ਵਿਖੇ ਹੀ ਇਕ ਵਿਅਕਤੀ ਅੰਮਿ੍ਤਪਾਲ ਸਿੰਘ ਪੱਤਰ ਰਜਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ 'ਤੇ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ, ਜਿਸ ਪਾਸੋਂ ਇਕ ਸਿਲਵਰ ਪੰਨੀ, ਇਕ ਲਾਈਟਰ, ਪੰਜ ਰੁਪਏ ਦਾ ਸੜਿਆ ਨੋਟ ਬਰਾਮਦ ਕੀਤਾ ਗਿਆ | ਜਿਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਵਲੋਂ ਪਿੰਡ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਮੁਖਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਆਦੇਸ਼ ਕਾਲਜ ਮਹਿਮੂਆਣਾ ਦੇ ਸਾਹਮਣੇ ਬੰਦ ਪਏ ਢਾਬੇ ਵਿਚ ਲੁਕੇ ਜਗਮੀਤ ਸਿੰਘ ਉਰਫ਼ ਮੀਤ ਪੁੱਤਰ ਹਰਦੀਪ ਸਿੰਘ ਨੂੰ ਕਥਿਤ ਤੌਰ 'ਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਸਕਿੰਨ ਕੇਅਰ ਸਿਖਲਾਈ ਰਾਹੀਂ ਕਰੀਅਰ ਬਣਾ ਸਕਦੀਆਂ ਹਨ-ਅਮਨਦੀਪ ਕੌਰ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24