12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨੈਨੋ ਖ਼ਾਦ ਕਿਸਾਨਾਂ ਨੂੰ ਨਾ ਮੜ੍ਹੀ ਜਾਵੇ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਹੁਣ ਨੈਨੋ ਖ਼ਾਦ ਦਾ ਬਹੁਤ ਪ੍ਰਚਾਰ ਕਰ ਰਹੀ ਹੈ ਅਤੇ ਸੁਸਾਇਟੀਆਂ ਰਾਹੀਂ ਵੀ ਕਿਸਾਨਾਂ ਨੂੰ ਨੈਨੋ ਖ਼ਾਦ ਮੜ੍ਹੀ ਜਾ ਰਹੀ ਹੈ | ਇਹ ਪ੍ਰਗਟਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਯੂਰੀਆ ਦੇ ਰੂਪ ਵਿਚ ਦੂਜੀ ਖ਼ਾਦ ਵਰਤੀ ਜਾਂਦੀ ਹੈ ਅਤੇ ਹੁਣ ਤਰਲ ਪਦਾਰਥ ਦੇ ਰੂਪ ਵਿਚ ਨੈਨੋ ਖ਼ਾਦ ਮਾਰਕੀਟ ਵਿਚ ਲਿਆਂਦੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਕਿਸਾਨਾਂ 'ਤੇ ਛੱਡਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕਿਹੜੀ ਖ਼ਾਦ ਵਰਤਣੀ ਹੈ | ਕਿਸਾਨਾਂ ਨੂੰ ਇਹ ਖ਼ਾਦ ਲੈਣ ਲਈ ਮਜ਼ਬੂਰ ਨਹੀਂ ਕਰਨਾ ਚਾਹੀਦਾ | ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ | ਇਸ ਲਈ ਪੰਜਾਬ ਦਾ ਪਾਣੀ ਹੋਰ ਕਿਸੇ ਵੀ ਸੂਬੇ ਨੂੰ ਨਹੀਂ ਦਿੱਤਾ ਜਾ ਸਕਦਾ | ਇਸ ਸੰਬੰਧੀ ਜਿੱਥੇ ਪਿਛਲੇ ਦਿਨਾਂ ਵਿਚ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ | ਉੱਥੇ ਕਿਸਾਨ ਜਥੇਬੰਦੀਆਂ ਵੀ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੀਆਂ | ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ 'ਤੇ ਸਭ ਨੂੰ ਇਕਮੁੱਠ ਹੋ ਕੇ ਲੜਾਈ ਲੜਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਬਲਜਿੰਦਰ ਕੌਰ ਕੰਗ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24