12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਮੁਕਤਸਰ ਸਾਹਿਬ, 2 ਜੂਨ (ਸੁਖਪਾਲ ਸਿੰਘ ਢਿੱਲੋਂ)-ਕਿ੍ਸ਼ੀ ਵਿਗਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਚੌਥੇ ਦਿਨ ਪਿੰਡ ਚੜੇਵਾਨ, ਚੱਕ ਬਾਜਾ ਮਰਾੜ੍ਹ, ਚੱਕ ਗਾਂਧਾ ਸਿੰਘ ਵਾਲਾ, ਸ੍ਰੀ ਮੁਕਤਸਰ ਸਾਹਿਬ, ਬਧਾਈ ਅਤੇ ਪੰਜਵੇਂ ਦਿਨ ਪਿੰਡ ਚੌਂਤਰਾ, ਜੰਡੋਕੇ, ਸੰਗਰਾਣਾ ਆਦਿ ਵਿਖੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆ, ਜਿਨ੍ਹਾਂ ਵਿਚ ਸੂਝਵਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿਚ ਖ਼ਾਦ ਪ੍ਰਬੰਧਨ, ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਬਚਾਉਣ, ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ, ਮਿੱਟੀ ਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਗਰਮੀਆਂ ਵਿਚ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਕਿਸਾਨਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਨ੍ਹਾਂ ਗਤੀਵਿਧੀਆਂ ਵਿਚ ਕਿ੍ਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਨ ਲਈ, ਖੇਤੀ ਖ਼ਰਚੇ ਘਟਾਉਣ ਅਤੇ ਆਪਣੀ ਆਮਦਨ ਖੇਤੀ ਸਹਾਇਕ ਧੰਦਿਆਂ ਰਾਹੀਂ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਫ਼ਲਾਂ ਤੇ ਸਬਜ਼ੀਆਂ ਦੀ ਪੌਸ਼ਟਿਕ ਮਹੱਹਤਾ ਸਮਝਾਉਂਦੇ ਹੋਏ ਦੱਸਿਆ ਗਿਆ ਕਿ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਣਾਉਣ ਚਾਹੀਦੀ ਹੈ, ਜਿਸ ਨਾਲ ਕਿਸਾਨਾਂ ਦੀ ਸਬਜ਼ੀ ਸੰਬੰਧੀ ਬਾਜ਼ਾਰ 'ਤੇ ਨਿਰਭਰਤਾ ਖ਼ਤਮ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਅਮੋਲਕ ਸਿੰਘ ਅਤੇ ਸਾਥੀਆਂ ਦੀ ਬਰਸੀ 7 ਜੂਨ ਨੂੰ ਅਗਲੀ ਖ਼ਬਰ ਸੁੱਕੀਆਂ ਨਹਿਰਾਂ ਤੇ ਕੱਸੀਆਂ ਦਾ ਪਾਣੀ ਸਰਕਾਰ ਕਿਹੜੇ ਸੂਬੇ ਨੂੰ ਭੇਜ ਰਹੀ- ਢਿੱਲਵਾਂ
Ad Position 24