ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਮਨਜੀਤ ਕੌਰ ਨੱਥੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ | ਜ਼ਿਲ੍ਹਾ ਪ੍ਰਧਾਨ ਪੱਪੀ ਸਿੰਘ ਢਿੱਲਵਾਂ, ਜ਼ਿਲ੍ਹਾ ਸਕੱਤਰ ਗੋਰਾ ਸਿੰਘ ਪਿਪਲੀ ਨੇ ਕਿਹਾ ਕਿ ਮਜ਼ਦੂਰਾਂ ਦੇ ਆਗੂ ਕਾਮਰੇਡ ਅਮੋਲਕ ਸਿੰਘ ਔਲਖ ਅਤੇ ਅਤੇ ਉਨ੍ਹਾਂ ਦੇ ਛੇ ਸਾਥੀਆਂ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਔਲਖ ਵਿਖੇ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਜਿਸ ਵਿਚ ਵੱਡੀ ਗਿਣਤੀ ਵਿਚ ਨਰੇਗਾ ਵਰਕਰ ਹਿੱਸਾ ਲੈਣਗੇ ਅਤੇ ਪਾਰਟੀ ਦੇ ਸੂਬਾਈ ਅਤੇ ਜ਼ਿਲ੍ਹਾ ਆਗੂ ਸੰਬੋਧਨ ਕਰਨਗੇ | ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਨਰੇਗਾ ਮਜ਼ਦੂਰਾਂ ਅਤੇ ਖੇਤ ਮਜ਼ਦੂਰਾਂ ਦੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕਰਨਗੇ ਅਤੇ ਨਾਲ ਹੀ ਨਰੇਗਾ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਹੋਵੇਗੀ, ਰਾਜ ਕਰਦੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਜ਼ਦੂਰਾਂ ਪ੍ਰਤੀ ਪਹੁੰਚ ਨੂੰ ਵੀ ਉਜਾਗਰ ਕੀਤਾ ਜਾਵੇਗਾ | ਇਸ ਮੌਕੇ ਜੈਤੋ ਬਲਾਕ ਵਿਚੋਂ ਰਾਮ ਸਿੰਘ ਚੈਨਾ, ਰੇਸ਼ਮ ਸਿੰਘ ਮੱਤਾ, ਕੋਟਕਪੂਰਾ ਬਲਾਕ 'ਚੋਂ ਮਨਜੀਤ ਕੌਰ ਨੱਥੇਵਾਲਾ, ਰੇਸ਼ਮ ਸਿੰਘ ਜਟਾਣਾ, ਪੱਪੀ ਸਿੰਘ ਢਿੱਲਵਾਂ, ਬਲੀ ਸਿੰਘ ਢਿਲਵਾਂ, ਫ਼ਰੀਦਕੋਟ ਬਲਾਕ ਤੋਂ ਕਰਮਜੀਤ ਕੌਰ ਮਚਾਕੀ, ਚਰਨਜੀਤ ਚੰਬੇਲੀ, ਖੁਸ਼ਦੀਪ ਕੌਰ ਕਿਲਾ ਨੌਂ, ਰੁਪਿੰਦਰ ਕੌਰ ਔਲਖ, ਸੋਨਾ ਸਿੰਘ ਸਿਰਸੜੀ ਆਦਿ ਆਗੂ ਵੀ ਹਾਜ਼ਰ ਸਨ |