12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਰਸਿੰਗ ਕਾਲਜ ਵਿਖੇ ਜੀ.ਐੱਨ.ਐੱਮ. ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 03-06-2025
ਗਿੱਦੜਬਾਹਾ, 2 ਜੂਨ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਜੀ.ਐੱਨ.ਐੱਮ. ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਸ ਮੌਕੇ ਲਵਪ੍ਰੀਤ ਕੌਰ ਨੇ ਪਹਿਲਾ, ਰੁਪਿੰਦਰ ਕੌਰ ਨੇ ਦੂਜਾ ਅਤੇ ਪੁਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਵਧੀਆ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਬੀਬੀ ਗੁਰਦਿਆਲ ਕੌਰ ਮੱਲਣ ਅਤੇ ਡਾ. ਬਲਤੇਜ ਸਿੰਘ ਨੇ ਵਧਾਈ ਦਿੱਤੀ | ਕਾਲਜ ਵਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਵਿਦੇਸ਼ ਨਾ ਲਿਜਾਣ ਵਾਲੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਾਮਰੇਡ ਅਮੋਲਕ ਸਿੰਘ ਅਤੇ ਸਾਥੀਆਂ ਦੀ ਬਰਸੀ 7 ਜੂਨ ਨੂੰ
Ad Position 24