ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਹਰਾਜ ਦੇ ਜੰਮਪਲ ਜਸ਼ਨਦੀਪ ਸਿੰਘ ਵਿਰਕ ਨੇ ਕੈਨੇਡਾ ਪੁਲਿਸ 'ਚ ਭਰਤੀ ਹੋ ਕੇ ਆਪਣੇ ਜ਼ਿਲ੍ਹੇ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਵਿਰਕ ਅਤੇ ਰਣਜੀਤ ਸਿੰਘ ਵਿਰਕ ਨੇ ਦੱਸਿਆ ਕਿ ਰਣਜੋਧ ਸਿੰਘ ਵਿਰਕ ਏ.ਐੱਸ.ਆਈ. ਪੰਜਾਬ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਹੋਣਹਾਰ ਸਪੁੱਤਰ ਜਸ਼ਨਦੀਪ ਸਿੰਘ ਨੇ ਕੈਨੇਡਾ ਵਿਖੇ ਓਟਾਵਾ ਪੁਲਿਸ ਵਿਚ ਭਰਤੀ ਹੋ ਕੇ ਪਿੰਡ ਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਪਿੰਡ ਵਾਸੀ ਵੀ ਇਸ ਮਾਣਮੱਤੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰ ਰਹੇ ਹਨ | ਪਿੰਡ ਵਾਸੀਆਂ ਨੇ ਉਨ੍ਹਾਂ ਦੇ ਪਿਤਾ ਰਣਜੋਧ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਹੈ | ਵਰਣਨਯੋਗ ਹੈ ਕਿ ਇਸ ਪਰਿਵਾਰ ਵਿਚੋਂ ਸਵ. ਗੁਰਨਾਮ ਸਿੰਘ ਵਿਰਕ ਅਤੇ ਕਸ਼ਮੀਰ ਸਿੰਘ ਵਿਰਕ ਵੀ ਪੰਜਾਬ ਪੁਲਿਸ ਵਿਚ ਅਫ਼ਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ |