ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਵਿਚ ਕੰਮ ਕਰਦੇ ਵੱਖ-ਵੱਖ ਕੈਟਾਗਰੀਆਂ ਵਾਲੇ ਆਊਟਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਰਵੀਂ ਮੀਟਿੰਗ ਹੋਈ | ਜ਼ਿਕਰਯੋਗ ਹੈ ਕਿ ਸਿਹਤ ਵਿਭਾਗ 'ਚ ਲਗਪਗ ਕੁੱਲ ਮੁਲਾਜ਼ਮਾਂ ਦਾ ਅੱਧਾ ਹਿੱਸਾ ਆਊਟਸੋਰਸ ਕਾਮਿਆਂ ਦੇ ਤੌਰ 'ਤੇ ਕੰਮ ਕਰ ਰਿਹਾ ਹੈ, ਜਿਹੜੇ ਕਿ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਇਨ੍ਹਾਂ ਵਿਚੋਂ ਬਹੁਤ ਸਾਰੇ ਕਾਮੇ ਲਗਪਗ 10-15 ਸਾਲਾਂ ਤੋਂ ਕੰਮ ਕਰਦੇ ਹਨ | ਉਨ੍ਹਾਂ ਕਾਮਿਆਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਰੈਗੂਲਰ ਕਰਨ ਸੰਬੰਧੀ ਕੋਈ ਵੀ ਨੀਤੀ ਪਾਲਸੀ ਨਹੀਂ ਬਣਾਈ | ਇਨ੍ਹਾਂ ਕਾਮਿਆਂ ਦੀ ਕੰਪਨੀਆਂ ਦੁਆਰਾ ਵੱਖ-ਵੱਖ ਤਰੀਕੇ ਨਾਲ ਕਥਿਤ ਲੁੱਟ-ਖਸੁੱਟ ਕੀਤੀ ਜਾ ਰਹੀ ਹੈ, ਜਿਸ ਕਰਕੇ ਇਨ੍ਹਾਂ ਆਊਟਸੋਰਸ ਕਾਮਿਆਂ ਵਿਚ ਹੁਣ ਵੱਡੇ ਪੱਧਰ 'ਤੇ ਰੋਸ ਜਾਗਣਾ ਸ਼ੁਰੂ ਹੋਇਆ ਹੈ, ਜਿਸ ਕਰਕੇ ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਵੱਡੇ ਪੱਧਰ 'ਤੇ ਲਾਮਬੰਦੀ ਸ਼ੁਰੂ ਕਰਕੇ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ ਹੈ | ਇਸ ਮੌਕੇ ਭਾਰਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਨਵਜੋਤ ਸਿੰਘ ਜਨਰਲ ਸਕੱਤਰ, ਜਸਵਿੰਦਰ ਸਿੰਘ ਖ਼ਜ਼ਾਨਚੀ, ਗੁਰਦਾਸ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲੌਰ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਪ੍ਰੈੱਸ ਸਕੱਤਰ, ਲਵਪ੍ਰੀਤ ਸਿੰਘ ਆਰਗੇਨਾਈਜ਼ਰ, ਜੀਵਨ ਕੁਮਾਰ ਦਫ਼ਤਰ ਸਕੱਤਰ, ਕਿਰਨ ਬਾਲਾ ਮੁੱਖ ਸਲਾਹਕਾਰ, ਰੇਖਾ ਰਾਣੀ ਸਲਾਹਕਾਰ ਅਤੇ ਰਵੀ ਕੁਮਾਰ, ਕਿਰਨਜੀਤ ਕੌਰ, ਸੁਖਪਾਲ ਕੌਰ, ਰਮਨਦੀਪ ਕੌਰ, ਜਸਵਿੰਦਰ ਸਿੰਘ, ਸੰਤੋਖ ਸਿੰਘ, ਜਸਕਰਨ ਸਿੰਘ, ਪ੍ਰਭਜੋਤ ਸਿੰਘ, ਅਮਨਦੀਪ ਸਿੰਘ ਤੇ ਬਲਰਾਜ ਸਿੰਘ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਚੁਣਿਆ ਗਿਆ | ਇਸ ਮੌਕੇ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ, ਸੁਖਵਿੰਦਰ ਸਿੰਘ ਦੋਦਾ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਗੁਰਜਿੰਦਰ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਬਠਿੰਡਾ, ਗੁਰਿੰਦਰ ਸਿੰਘ ਵਿੱਕੀ ਫੂਲ, ਜਗਮੀਤ ਸਿੰਘ ਜਨਰਲ ਸਕੱਤਰ ਬਠਿੰਡਾ, ਕੁਲਦੀਪ ਸਿੰਘ ਸੰਗਤ, ਰਾਜਿੰਦਰ ਸਿੰਘ ਬੱਲੂਆਣਾ, ਜਗਮੀਤ ਸਿੰਘ ਦੋਦਾ, ਬੂਟਾ ਸਿੰਘ ਚੱਕ ਸ਼ੇਰੇਆਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |