12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਅਤੇ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੱਲਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਜਗਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਉਪਰੰਤ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਸੁਖਦੇਵ ਸਿੰਘ ਮੀਤ ਮੈਨੇਜਰ, ਭਾਈ ਗੁਰਦੇਵ ਸਿੰਘ ਪ੍ਰਚਾਰਕ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੰਗਤ ਦੇ ਸਹਿਯੋਗ ਨਾਲ ਹੋਰ ਵੀ ਸਮਾਗਮ ਉਲੀਕੇ ਜਾ ਰਹੇ ਹਨ ਤੇ ਸੰਗਤਾਂ ਇਨ੍ਹਾਂ ਸਮਾਗਮ ਵਿਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ |
Ad Position 22
No active advertisement
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਾਲ ਇਕੱਤਰਤਾ 7 ਨੂੰ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24