12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਥਕ ਅਕਾਲੀ ਲਹਿਰ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਾਲ ਇਕੱਤਰਤਾ 7 ਨੂੰ

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪੰਥਕ ਅਕਾਲੀ ਲਹਿਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਦੋਦਾ ਵਿਖੇ 7 ਜੂਨ ਨੂੰ ਗੁਰਦੁਆਰਾ ਸਾਹਿਬ ਗੁਰੂ ਨਾਨਕ ਪਾਤਿਸ਼ਾਹੀ ਪਹਿਲੀ ਵਿਖੇ ਪੰਥਕ ਅਕਾਲੀ ਲਹਿਰ ਦੀ ਵਿਸ਼ਾਲ ਇਕੱਤਰਤਾ ਕੀਤੀ ਜਾ ਰਹੀ ਹੈ | ਪਿਛਲੇ ਲੰਮੇ ਸਮੇਂ ਤੋਂ ਪੰਥਕ ਹਿੱਤਾਂ ਲਈ ਜੂਝ ਰਹੀ ਪੰਥਕ ਅਕਾਲੀ ਲਹਿਰ ਵਲੋਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਜਾਣ ਲਈ ਵੀ ਸਿੱਖ ਸੰਗਤਾਂ ਨੂੰ ਚੌਕਸ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਇਹ ਇਕੱਤਰਤਾ ਰੱਖੀ ਗਈ ਹੈ | ਇਹ ਜਾਣਕਾਰੀ ਪੰਥਕ ਅਕਾਲੀ ਲਹਿਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਭਾਈ ਬਿਕਰਮਜੀਤ ਸਿੰਘ ਖ਼ਾਲਸਾ, ਭਾਈ ਮਨਦੀਪ ਸਿੰਘ ਬਰਾੜ, ਭਾਈ ਹਰਜੋਤ ਸਿੰਘ ਲੱਧੂਵਾਲਾ ਸੇਵਦਾਰ ਪੰਥਕ ਅਕਾਲੀ ਲਹਿਰ, ਭਾਈ ਸੁਖਮੰਦਰ ਸਿੰਘ ਸਰਪੰਚ ਸੁਖਨਾ ਅਤੇ ਬਾਬਾ ਕਿਰਪਾਲ ਸਿੰਘ ਧਰਮੀ ਫੌਜੀ ਪਿੰਡ ਬਾਦੀਆਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਕਾਨਫ਼ਰੰਸ 'ਚ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਵੇਲ ਸਿੰਘ ਸਹਾਏਪੁਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਬਾਪੂ ਗੁਲਜਾਰ ਸਿੰਘ ਫ਼ਿਰੋਜ਼ਪੁਰ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਗਗਨਦੀਪ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਾਲੇ ਅਤੇ ਭੈਣ ਅਮਨਪ੍ਰੀਤ ਕੌਰ ਅਖੰਡ ਕੀਰਤਨੀ ਜਥੇ ਵਾਲੇ ਰਸਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਰਾਤ ਸਮੇਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਅਗਲੀ ਖ਼ਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ
Ad Position 24