12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੁਲਿਸ ਵਲੋਂ ਰਾਤ ਸਮੇਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ)-ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਵਲੋਂ ਸ਼ਹਿਰ ਵਿਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਹ ਚੈਕਿੰਗ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਤੱਤਾਂ, ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਉੱਤੇ ਨਕੇਲ ਕੱਸਣਾ ਸੀ | ਇਸ ਕਾਰਵਾਈ ਦਾ ਮੁੱਖ ਉਦੇਸ਼ ਲੋਕਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਉਣਾ ਤੇ ਕਾਨੂੰਨ ਨੂੰ ਲਾਗੂ ਕਰਨਾ ਹੈ, ਤਾਂ ਜੋ ਜ਼ਿਲ੍ਹਾ ਵਿਚ ਸ਼ਾਂਤੀ ਕਾਇਮ ਰਹੇ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਮੁਹਿੰਮ ਦੀ ਅਗਵਾਈ ਰਮਨਪ੍ਰੀਤ ਸਿੰਘ ਡੀ.ਐੱਸ.ਪੀ. (ਡੀ) ਨੇ ਕੀਤੀ, ਜੋ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਸਥਾਨਾਂ 'ਤੇ ਲਗਾਤਾਰ ਗਸ਼ਤਾਂ ਤੇ ਨਾਕੇ ਲਗਾ ਕੇ ਚੈਕਿੰਗ ਕਰਨ ਦੇ ਹੁਕਮ ਜਾਰੀ ਕਰਦੇ ਰਹੇ | ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਦੇ ਮੁੱਖ ਰੂਟਾਂ 'ਤੇ ਲਗਾਤਾਰ ਗਸ਼ਤਾਂ ਕਰਦੀਆਂ ਰਹੀਆਂ, ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਨੂੰ ਸਮੇਂ 'ਤੇ ਪਹਿਚਾਣਿਆ ਜਾ ਸਕੇ | ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਗਏ ਅਤੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਜਨਸੰਘਣੀ ਵਾਲੀਆਂ ਥਾਵਾਂ 'ਤੇ ਖੜੇ੍ਹ ਪੁਰਾਣੇ, ਲਾਵਾਰਸ ਜਾਂ ਸ਼ੱਕੀ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਇਸ ਦੌਰਾਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁਲਿਸ ਵਲੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੇ ਡਾਕੂਮੈਂਟ ਦੀ ਜਾਂਚ ਕੀਤੀ ਗਈ | ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਤੇ ਹੋਰ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਉੱਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਪੁਲਿਸ ਹਰ ਸਮੇਂ ਜਾਗਰੂਕ ਰਹੇਗੀ | ਜੇ ਕਿਸੇ ਵੀ ਨਾਗਰਿਕ ਕੋਲ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ | ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਲਗਾਤਾਰ ਗਸ਼ਤਾਂ ਤੇ ਨਾਕੇ ਲਗਾ ਕੇ ਚੈਕਿੰਗ ਕੀਤੀ | ਇਹ ਕਾਰਵਾਈ ਸੜਕਾਂ, ਮੁੱਖ ਮਾਰਗਾਂ ਅਤੇ ਮਾਰਕੀਟ ਵਿਚ ਖ਼ਾਸ ਤੌਰ 'ਤੇ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਜਾਂ ਗਤੀਵਿਧੀ ਨੂੰ ਸਮੇਂ 'ਤੇ ਪਹਚਾਣਿਆ ਜਾ ਸਕੇ | ਰਾਤ ਦੇ ਸਮੇਂ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ 'ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ | ਐੱਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਪੁਲਿਸ ਦਾ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ 5 ਕਿੱਲੋ ਪੋਸਤ ਅਤੇ ਵਰਨਾ ਕਾਰ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੰਥਕ ਅਕਾਲੀ ਲਹਿਰ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਾਲ ਇਕੱਤਰਤਾ 7 ਨੂੰ
Ad Position 24