12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

5 ਕਿੱਲੋ ਪੋਸਤ ਅਤੇ ਵਰਨਾ ਕਾਰ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਬੱਧਨੀ ਕਲਾਂ, 2 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਜੇ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ ਮੋਗਾ, ਬਾਲ ਕਿ੍ਸ਼ਨ ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ, ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ਦੇ ਥਾਣਾ ਮੁਖੀ ਇੰਸ: ਗੁਰਮੇਲ ਸਿੰਘ ਚਹਿਲ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਪੋਸਤ ਸਮੇਤ ਕਾਰ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੂੰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕਿਸੇ ਮੁਖ਼ਬਰ ਵਲੋਂ ਦਿੱਤੀ ਗਈ ਇਤਲਾਹ ਮੁਤਾਬਿਕ ਮੌਕੇ 'ਤੇ ਕਾਰਵਾਈ ਕਰਦਿਆਂ ਜਗਸੀਰ ਸਿੰਘ ਉਰਫ਼ ਜੱਗਾ ਵਾਸੀ ਰਾਮਾ ਨੂੰ 5 ਕਿੱਲੋ ਪੋਸਤ ਅਤੇ ਵਰਨਾ ਕਾਰ ਸਮੇਤ ਕਾਬੂ ਕਰ ਕੇ ਉਕਤ ਵਿਅਕਤੀ 'ਤੇ ਮੁਕੱਦਮਾ ਨੰਬਰ 85 ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਉਰਫ਼ ਜੱਗਾ ਖ਼ਿਲਾਫ਼ ਥਾਣਾ ਸਦਰ ਮਲੋਟ ਵਿਖੇ ਐਨ.ਡੀ.ਪੀ.ਐਸ ਤਹਿਤ ਪਹਿਲਾਂ ਵੀ ਮੁਕੱਦਮਾ ਦਰਜ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਜਿੱਤ ਕੇ ਬਾਜ਼ੀ ਪਲਟਣਗੇ- ਗਗੜਾ ਅਗਲੀ ਖ਼ਬਰ ਪੁਲਿਸ ਵਲੋਂ ਰਾਤ ਸਮੇਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ
Ad Position 24