12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹਰੀਨੌਂ ਸਕੂਲ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-06-2025
ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਸਮਾਗਮ ਦਾ ਉਦੇਸ਼ ਤੰਬਾਕੂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਤੰਬਾਕੂ ਰਹਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਇਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਵਿਸ਼ੇ ਦੇ ਸੰਬੰਧ 'ਚ ਸਕੂਲ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਦੇਸ਼ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ | ਐਨ.ਐਸ. ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਜ਼ਰੂਰੀ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਵਲੋਂ ਮਨੁੱਖੀ ਸਿਹਤ ਨੂੰ ਵਡਮੁੱਲੀ ਦਾਤ ਦੱਸਦਿਆਂ ਨਸ਼ਿਆਂ ਜਿਹੇ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸੁਰਿੰਦਰ ਕੌਰ ਅਤੇ ਪਿ੍ੰਸੀਪਲ ਸੋਮਾ ਦੇਵੀ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਚਹਿਲ 'ਚ ਸਮਰ ਕੈਂਪ ਸਮਾਪਤ
Ad Position 24