ਪੰਜਗਰਾੲੀਂ ਕਲਾਂ, 2 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ 'ਚ ਸ਼ਾਨਦਾਰ ਸਮਾਗਮ ਕਰਵਾਇਆ ਗਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪਿੰ੍ਰਸੀਪਲ ਮਹਿੰਦਰਪਾਲ ਸਿੰਘ ਨੇ ਕੀਤੀ | ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਵਿਚੋਂ 95 ਫ਼ੀਸਦੀ ਅੰਕ ਹਾਸਿਲ ਕਰਨ ਵਾਲੇ ਲਖਵਿੰਦਰ ਸਿੰਘ ਨੂੰ 15000, ਦੂਜਾ ਸਥਾਨ ਹਾਸਿਲ ਕਰਨ ਵਾਲੇ ਦੋ ਵਿਦਿਆਰਥੀਆਂ ਰਾਜ ਕੁਮਾਰ ਅਤੇ ਯੁਵਰਾਜ ਸਿੰਘ ਨੂੰ ਪੰਜ-ਪੰਜ ਹਜ਼ਾਰ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਗੁਰਪ੍ਰੀਤ ਸਿੰਘ ਨੇ 5000 ਰੁਪਏ ਨਕਦ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਗਿਆ | ਦਸਵੀਂ ਜਮਾਤ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਦੋ ਵਿਦਿਆਰਥੀਆਂ ਪ੍ਰਕਾਸ਼ ਸਿੰਘ ਅਤੇ ਸੁਲੱਖਣ ਸਿੰਘ ਸੰਧੂ ਨੂੰ 750-750 ਰੁਪਏ, ਦੂਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਸੂਬ੍ਰਤਾ ਦੱਤਾ ਨੂੰ 1000 ਰੁਪਏ ਅਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਜਸ਼ਨਪ੍ਰੀਤ ਸਿੰਘ ਨੂੰ 500 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਉਕਤ ਵਜੀਫ਼ਾ ਰਾਸ਼ੀ ਸੁਸਾਇਟੀ ਦੀ ਗੁਪਤ ਸੇਵਾ ਵਜੋਂ ਆਉਂਦੀ ਹੈ | ਸਮਾਗਮ ਦੇ ਅਖ਼ੀਰ ਵਿਚ ਸਕੂਲ ਦੇ ਪਿ੍ੰਸੀਪਲ ਮਹਿੰਦਰ ਪਾਲ ਸਿੰਘ ਨੇ ਸੁਸਾਇਟੀ ਦੇ ਸਮੂਹ ਸੇਵਾਦਾਰ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਹਾਜ਼ਰ ਸੀ |