ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਗੌਤਮ ਬੁੱਧ ਐਜੂਕੇਸ਼ਨਲ ਐਂਡ ਚੈਰੀਟੇਬਲ ਵੈਲਫੇਅਰ ਸੁਸਾਇਟੀ ਅਤੇ ਅਖਿਲ ਭਾਰਤੀ ਮਹਾਂਸਭਾ ਦੀ ਮੀਟਿੰਗ ਗੌਤਮ ਬੁੱਧ ਐਜੂਕੇਸ਼ਨਲ ਐਂਡ ਚੈਰੀਟੇਬਲ ਵੈਲਫੇਅਰ ਸੁਸਾਇਟੀ ਦੇ ਦਫ਼ਤਰ ਵਿਖੇ ਪ੍ਰਧਾਨ ਪਰਮਪਾਲ ਸ਼ਾਕਿਆ ਦੀ ਅਗਵਾਈ 'ਚ ਹੋਈ, ਜਿਸ ਵਿਚ ਦੋਵਾਂ ਸੁਸਾਇਟੀਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ਸੁਸਾਇਟੀ ਦੇ ਪ੍ਰਧਾਨ ਪਰਮਪਾਲ ਸਿੰਘ ਅਤੇ ਉਪ ਪ੍ਰਧਾਨ ਆਸਾਰਾਮ ਨੇ ਸਮਾਜ ਦੇ ਬੱਚਿਆਂ ਦੀ ਪੜ੍ਹਾਈ ਅਤੇ ਨਸ਼ਿਆਂ ਤੋਂ ਰਹਿਤ ਜੀਵਨ ਬਤੀਤ ਕਰਨ ਦੇ ਸਬੰਧ ਵਿਚ ਆਪਣੇ ਵਿਚਾਰ ਰੱਖੇ | ਦੋਵਾਂ ਸੁਸਾਇਟੀਆਂ ਨੇ ਸਾਂਝੇ ਤੌਰ 'ਤੇ ਸਮਾਜ ਨੂੰ ਸੇਧ ਦੇਣ ਅਤੇ ਸਮਾਜ ਭਲਾਈ ਦੇ ਵਧੇਰੇ ਕੰਮ ਕਰਨ ਦਾ ਪ੍ਰਣ ਲਿਆ | ਇਸ ਮੌਕੇ ਨੇਤਰਪਾਲ, ਪ੍ਰਦੀਪ ਸਿੰਘ, ਹੇਮ ਸਿੰਘ, ਗੁਰਿੰਦਰ ਸਿੰਘ, ਗਿਆਨ ਸਿੰਘ, ਛਤਰਪਾਲ ਸਿੰਘ, ਵਰਿੰਦਰ ਸਿੰਘ, ਸ਼ਿਆਮਵੀਰ ਸਿੰਘ ਅਤੇ ਬੁੱਧ ਭਿੱਖੂ ਆਦਿ ਹਾਜ਼ਰ ਸਨ |