12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਲੋਟ ਵਿਖੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 03-06-2025
ਮਲੋਟ, 2 ਜੂਨ (ਪਾਟਿਲ)-ਅੱਜ ਕਚਹਿਰੀ ਕੰਪਲੈਕਸ ਮਲੋਟ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਫ਼ਲਦਾਰ ਬੂਟੇ ਲਗਾਏ ਗਏ | ਇਸ ਮੌਕੇ ਸਕੱਤਰ ਹਿਮਾਂਸ਼ੂ ਅਰੋੜਾ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸ਼ਖ਼ਸੀਅਤ ਦਾ ਵਿਕਾਸ ਪੈਦਾ ਹੁੰਦਾ ਹੈ | ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਘ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਦਾ ਪਹਿਲਾ ਵਾਤਾਵਰਨ ਸੰਮੇਲਨ ਹੋਇਆ ਸੀ | ਉਨ੍ਹਾਂ ਦੱਸਿਆ ਕਿ ਦਰੱਖ਼ਤਾਂ ਦੀ ਕਟਾਈ ਕਾਰਨ ਸਾਨੂੰ ਮੀਂਹ ਦੀ ਘਾਟ ਅਤੇ ਤਾਪਮਾਨ ਵਿਚ ਵਾਧੇ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਫ਼ਰਜ਼ ਨਿਭਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਕਚਹਿਰੀ ਕੰਪਲੈਕਸ ਮਲੋਟ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਬੂਟੇ ਲਗਾ ਕੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਰਹੱਦਾਂ 'ਤੇ ਡਿਊਟੀ ਨਿਭਾਅ ਰਹੇ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਪੂਜਨੀਕ ਕੰਨਿਆ ਕਿ੍ਸ਼ਨਾ ਦੇਵੀ ਦੀ 25ਵੀਂ ਬਰਸੀ 'ਤੇ ਵਿਸ਼ੇਸ਼
Ad Position 24