ਬਰਗਾੜੀ, 3 ਜੂਨ (ਸੁਖਰਾਜ ਸਿੰਘ ਗੋਂਦਾਰਾ)-ਕਿਸਾਨਾਂ ਤੋਂ ਵਿਕਾਸ ਦੇ ਨਾਂਅ 'ਤੇ ਜਬਰੀ ਖੋਹੀਆਂ ਜਾ ਰਹੀਆਂ ਜ਼ਮੀਨ ਤੇ ਹੱਕ ਮੰਗਦੇ ਲੋਕਾਂ 'ਤੇ ਕੀਤੇ ਜਾ ਰਹੇ ਜਬਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਬਟਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ 'ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰੈਸ ਸਕੱਤਰ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਸਿਬੀਆਂ ਤੋਂ ਕ੍ਰਾਂਤਕਾਰੀ ਕਿਸਾਨ ਯੂਨੀਅਨ ਦਾ ਜਥਾ ਰਵਾਨਾ ਹੋਇਆ | ਯਾਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨੀ ਦੀ ਸਥਿਤੀ ਬਿਲਕੁਲ ਡਾਵਾਂਡੋਲ ਹੋ ਚੁੱਕੀ ਹੈ | ਜਿਸ ਕਰਕੇ ਰੋਜ਼ਾਨਾ ਸਰਕਾਰੀ ਜਬਰ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ | ਪੰਜਾਬ ਸਰਕਾਰ ਦਾ ਸਾਰਾ ਪ੍ਰਬੰਧ ਆਮ ਮੁਹਾਰੇ ਹੋਇਆ ਫਿਰਦਾ ਹੈ ਜਿਸ ਕਰਕੇ ਲੋਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ | ਇਸ ਮੌਕੇ ਬਲਵਿੰਦਰ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ, ਗੁਰਦਰਸ਼ਨ ਸਿੰਘ ਬਰਾੜ, ਗੁਰਮੇਲ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |