ਕੋਟਕਪੂਰਾ, 3 ਜੂਨ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਜੰਟ ਸਿੰਘ ਗਿੱਲ ਸਿਰਸੜੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਲਾਲ ਸਿੰਘ ਸੁਲਹਾਣੀ ਅਤੇ ਗੁਰਬਖ਼ਸ਼ ਸਿੰਘ ਚੌਹਾਨ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ, ਨੈਸ਼ਨਲ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ, ਇੰਚਾਰਜ ਪੰਜਾਬ ਤੇ ਚੰਡੀਗੜ੍ਹ ਵਿਪੁਲ ਕੁਮਾਰ, ਡਾ. ਅਵਤਾਰ ਸਿੰਘ ਸੂਬਾ ਪ੍ਰਧਾਨ ਬਸਪਾ ਪੰਜਾਬ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਉਕਤ ਸੀਨੀਅਰ ਆਗੂਆਂ ਦੀ ਨਿਯੁਕਤੀ ਨਾਲ ਪਾਰਟੀ ਪੂਰੇ ਸੂਬੇ ਅੰਦਰ ਹੋਰ ਮਜ਼ਬੂਤ ਹੋਵੇਗੀ | ਬਸਪਾ ਫ਼ਰੀਦਕੋਟ ਦੇ ਸੀਨੀਅਰ ਆਗੂਆਂ ਗੋਬਿੰਦ ਸਿੰਘ ਪਿਪਲੀ, ਸੇਵਕ ਸਿੰਘ ਹਲਕਾ ਪ੍ਰਧਾਨ ਫ਼ਰੀਦਕੋਟ, ਜਸਵੰਤ ਸਿੰਘ ਹਲਕਾ ਸਕੱਤਰ, ਮਨਜੀਤ ਸਿੰਘ ਸ਼ਹਿਰੀ ਪ੍ਰਧਾਨ ਫ਼ਰੀਦਕੋਟ ਨੇ ਵੀ ਉਕਤ ਆਗੂਆਂ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ |