ਫ਼ਰੀਦਕੋਟ, 3 ਜੂਨ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਮਾਮਲੇ 'ਚ ਸਥਾਨਕ ਪੱਖੀ ਰੋਡ 'ਤੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਚਰਨਜੀਤ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਪੱਖੀ ਰੋਡ 'ਤੇ ਮੌਜੂਦ ਸਨ ਤਾਂ ਇਕਬਾਲ ਸਿੰਘ ਉਰਫ਼ ਹੈਪੀ ਡਾਕੀਆ ਪੁੱਤਰ ਬੋਹੜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |