17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਅੱਜ ਵੀ ਲੋਕ ਯਾਦ ਕਰ ਰਹੇ-ਸੂਬਾ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 04-06-2025
ਜੈਤੋ, 3 ਜੂਨ (ਗੁਰਮੀਤਪਾਲ ਰੋੜੀਕਪੂਰਾ)-ਬੇਸ਼ੱਕ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਨੂੰ ਗਿਆਂ ਨੂੰ ਇਕ ਦਹਾਕਾ ਬੀਤਣ ਵਾਲਾ ਹੈ, ਪਰ ਅੱਜ ਵੀ ਪੰਜਾਬ ਦੇ ਲੋਕ ਅਕਾਲੀ ਦਲ (ਬ) ਸਰਕਾਰ ਦੇ ਸਮੇਂ ਵਿਕਾਸ-ਕਾਰਜਾਂ ਨੂੰ ਯਾਦ ਕਰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਜੈਤੋ ਨੇ ਕੀਤਾ | ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਦੀਆਂ ਜ਼ਰੂਰਤਾਂ ਨੂੰ ਧਿਆਨ 'ਚ ਰੱਖਦਿਆਂ ਅਨੇਕਾਂ ਸਕੀਮਾਂ ਲਾਗੂ ਕੀਤੀਆਂ | ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਪੰਜਾਬ ਸਰਕਾਰ ਵਿਰੁੱਧ ਦੁਹਾਈ ਪਾ ਰਹੇ ਹਨ | ਹਰ ਰੋਜ਼ ਪੰਜਾਬ ਦੇ ਪਿੰਡਾਂ/ ਸ਼ਹਿਰਾਂ 'ਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ | ਪਿਛਲੇ ਦਿਨੀਂ ਹਲਕਾ ਜੈਤੋ 'ਚ ਨਸ਼ੇ ਨਾਲ ਹੋਈਆਂ ਮੌਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੌਜਵਾਨਾਂ 'ਤੇ ਅੱਧਾ-ਅੱਧਾ ਗ੍ਰਾਮ ਚਿੱਟੇ (ਨਸ਼ੇ) ਦਾ ਕੇਸ ਪਾ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਜਦ ਕਿ ਨਸ਼ੇ ਦੇ ਵੱਡੇ ਕਾਰੋਬਾਰੀਆਂ ਨੂੰ ਫ਼ੜ੍ਹਣ ਲਈ ਅੱਖਾਂ ਬੰਦ ਕਰ ਲੈਂਦਾ ਹੈ | ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਪੰਜਾਬ ਨੂੰ ਬਰਬਾਦੀ ਵੱਲ ਲਿਜਾ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ੇ ਦੇ ਕਾਰੋਬਾਰੀਆਂ ਵਿਰੁੱਧ ਨਿਰਪੱਖ ਕਾਰਵਾਈ ਕੀਤੀ ਜਾਵੇ ਤਾਂ ਜੋ ਮਾਵਾਂ ਦੇ ਪੁੱਤਰਾਂ ਨੂੰ ਨਸ਼ਿਆਂ ਵਰਗੇ ਕੋਹੜ ਤੋਂ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਮੀਂਹ ਤੇ ਝੱਖੜ ਨਾਲ ਮਜ਼ਦੂਰ ਦੇ ਕਮਰੇ ਦੀ ਛੱਤ ਡਿਗੀ ਅਗਲੀ ਖ਼ਬਰ ਚਿੱਟਾ ਪੀ ਰਹੀ ਔਰਤ ਪੁਲਿਸ ਵਲੋਂ ਗਿ੍ਫ਼ਤਾਰ
Ad Position 24