17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੰਜਾਬ ਡਿਗਰੀ ਕਾਲਜ ਦੇ 12ਵੀਂ ਜਮਾਤ ਦੇ ਅੱਵਲ ਵਿਦਿਆਰਥੀ ਸਨਮਾਨਿਤ

Ad Position 21
No active advertisement
ਡਿਗਰੀ ਕਾਲਜ ਦੇ 12ਵੀਂ ਜਮਾਤ ਦੇ ਸਨਮਾਨਿਤ ਵਿਦਿਆਰਥੀਆਂ ਕਾਲਜ ਦੇ ਸਟਾਫ਼ ਨਾਲ | ਤਸਵੀਰ : ਗੁਰਭੇਜ ਸਿੰਘ ਚੌਹਾਨ <br/> 04-06-2025
ਸਾਦਿਕ, 3 ਜੂਨ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਮੁਖੀ ਡਾ. ਦੀਪਕ ਅਰੋੜਾ ਅਤੇ ਇੰਚਾਰਜ ਪ੍ਰੋ: ਪ੍ਰੀਤਇੰਦਰ ਕੌਰ ਗੋਂਦਾਰਾ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਚੰਗੇ ਅੰਕ ਲੈਣ 'ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਜਾਰੀ ਰੱਖਣ ਤੇ ਉੱਚੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ, ਜਿਨ੍ਹਾਂ ਦੀ ਬਦੌਲਤ ਹੀ ਬੱਚਿਆਂ ਨੇ ਇਹ ਮੁਕਾਮ ਹਾਸਿਲ ਕੀਤਾ ਹੈ | ਉਨ੍ਹਾਂ ਕਿਹਾ ਕਿ ਸਟਾਫ਼ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਲਈ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਹਾੜੇ ਨੂੰ ਸਮਰਪਿਤ 64 ਕਿੱਲੋਮੀਟਰ ਦੀ ਸਾਈਕਲ ਫ਼ੇਰੀ ਲਾਈ ਅਗਲੀ ਖ਼ਬਰ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24