17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮਰ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 04-06-2025
ਜੈਤੋ, 3 ਜੂਨ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਸਮਰ ਕੈਂਪ ਸ਼ੁਰੂ ਕੀਤਾ ਗਿਆ | ਕੈਂਪ ਕੋਆਰਡੀਨੇਟਰ ਡਾ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਨਰਸਰੀ ਜਮਾਤ ਤੋਂ ਲੈ ਕੇ ਕਾਲਜ, ਯੂਨੀਵਰਸਿਟੀ ਤੱਕ ਦੇ ਵਿਦਿਆਰਥੀਆਂ ਦਾ ਸਮਰ ਕੈਂਪ 15 ਜੂਨ ਤੱਕ ਰੋਜ਼ਾਨਾ ਸ਼ਾਮ 5 ਤੋਂ 7 ਵਜੇ ਤੱਕ ਚੱਲੇਗਾ | ਇਸ ਕੈਂਪ ਵਿਚ ਬਿਨ੍ਹਾਂ ਕੇਸ ਭੇਦਭਾਵ ਸਭ ਧਰਮਾਂ ਦੇ 300 ਦੇ ਲਗਪਗ ਬੱਚੇ ਸ਼ਾਮਿਲ ਹੁੰਦੇ ਹਨ | ਕੈਂਪ ਦੀ ਸ਼ੁਰੂਆਤ ਸ਼ਬਦ ਕੀਰਤਨ ਤੋਂ ਉਪਰੰਤ ਨਿਸ਼ਾਨ ਸਾਹਿਬ ਲਹਿਰਾ ਕੇ ਕੀਤੀ | ਵੀਰ ਪ੍ਰਕਾਸ਼ ਸਿੰਘ ਨੇ ਨਿਸ਼ਾਨ ਸਾਹਿਬ ਦੀ ਮਹੱਤਤਾ ਅਤੇ ਮਾਸਟਰ ਗੁਰਚਰਨ ਸਿੰਘ ਨੇ ਕੈਂਪ ਦੇ ਮਨੋਰਥ ਬਾਰੇ ਜਾਣਕਾਰੀ ਸਾਂਝੀ ਕੀਤੀ | ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ ਨੇ ਦੱਸਿਆ ਕਿ ਬੱਚਿਆਂ ਨੂੰ ਰੋਜ਼ਾਨਾ ਮਲਟੀਮੀਡੀਆ ਸ਼ੋਅ, ਲੈਕਚਰਾਂ, ਸ਼ੋਰਟ ਮੂਵੀ ਅਤੇ ਵਿਰਾਸਤੀ ਤੰਬੋਲਾ ਆਦਿ ਰਾਹੀਂ ਚੰਗੇ ਇਨਸਾਨ ਬਣਨ ਦੇ ਗੁਣ ਦੱਸੇ ਜਾਣਗੇ | ਕੈਂਪ ਦੀ ਸ਼ੁਰੂਆਤ ਮੌਕੇ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਸੁਖਰਾਜ ਸਿੰਘ, ਗੁਰਚਰਨ ਸਿੰਘ ਖਾਲਸਾ, ਗੁਰਮੀਤ ਸਿੰਘ, ਜਗਜੀਤ ਸਿੰਘ ਸਮਰਾ, ਬਾਬਾ ਵੀਰ ਸਿੰਘ, ਸੁਰਿੰਦਰਪਾਲ ਸਿੰਘ ਡੀ.ਪੀ., ਸਟੱਡੀ ਸਰਕਲ ਦੇ ਸੇਵਾਦਾਰ ਤੇਜ ਸਿੰਘ. ਕੁਲਵਿੰਦਰ ਸਿੰਘ ਸਕੱਤਰ, ਕਰਮਜੀਤ ਸਿੰਘ, ਇੰਦਰਜੀਤ ਸਿੰਘ ਰਾਜੂ, ਗੁਰਦੀਪ ਸਿੰਘ ਕਾਲੜਾ, ਦਵਿੰਦਰਪਾਲ ਸਿੰਘ, ਅਸੀਸ, ਲਖਵਿੰਦਰ ਸ਼ਰਮਾ, ਪ੍ਰਭਕਮਲਜੀਤ ਕੌਰ, ਗੁਰਪ੍ਰੀਤ ਕੌਰ, ਰਜਨੀ, ਸੱਤਪਾਲ ਸਿੰਘ ਖਾਲਸਾ, ਜਸਵੰਤ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਚੈਨਾ, ਈਸ਼ਵਰ ਸਿੰਘ ਅਤੇ ਸੰਨੀ ਆਦਿ ਰੋਜ਼ਾਨਾ ਹੀ ਕੈਂਪ ਵਿਚ ਸੇਵਾਵਾਂ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸਰਦਾਰਨੀ ਗੁਰਚਰਨ ਕੌਰ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਵਿਸ਼ਵ ਸਾਈਕਲ ਦਿਹਾੜੇ ਨੂੰ ਸਮਰਪਿਤ 64 ਕਿੱਲੋਮੀਟਰ ਦੀ ਸਾਈਕਲ ਫ਼ੇਰੀ ਲਾਈ
Ad Position 24