ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)-ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਮੈਂਬਰ ਸਵ: ਸ: ਭੋਲਾ ਸਿੰਘ ਢਿੱਲੋਂ ਦੀ ਧਰਮਪਤਨੀ ਅਤੇ ਇੰਜ. ਤੇਜ ਸਿੰਘ ਢਿੱਲੋਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਗੁਰਚਰਨ ਕੌਰ ਢਿੱਲੋਂ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਹੋਈ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ ਵਿਚ ਸਰਦਾਰਨੀ ਢਿੱਲੋਂ ਬਾਰੇ ਜੀਵਨ ਵੇਰਵਾ ਮੱਘਰ ਸਿੰਘ ਖ਼ਾਲਸਾ ਨੇ ਸੰਗਤ ਨਾਲ ਸਾਂਝਾ ਕੀਤਾ ਅਤੇ ਆਏ ਹੋਏ ਸ਼ੋਕ ਮਤੇ ਪੜ੍ਹੇ | ਇਸ ਸ਼ਰਧਾਂਜਲੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਵਿਧਾਇਕਾ ਕਰਨ ਬਰਾੜ ਆਦਿ ਸ਼ਾਮਿਲ ਹੋਏ | ਸਮਾਗਮ ਵਿਚ ਪੰਜਾਬ ਦੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ, ਬ੍ਰਹਮਮਹਿੰਦਰਾ ਅਤੇ ਅਵਤਾਰ ਹੈਨਰੀ ਵਲੋਂ ਭੇਜੇ ਗਏ ਸ਼ੋਕ ਮਤੇ ਵੀ ਪੜ੍ਹੇ ਗਏ | ਅੰਤ 'ਚ ਸਾਬਕਾ ਵਿਧਾਇਕਾ ਕਰਨ ਬਰਾੜ ਨੇ ਪਰਿਵਾਰ ਵਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ, ਅਜੈਪਾਲ ਸਿੰਘ ਸੰਧੂ, ਨਿਰੰਜਨ ਸਿੰਘ ਰਿਟਾ: ਆਈ.ਆਰ.ਐਸ., ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ, ਐਸ.ਐਮ.ਓ. ਡਾ. ਪਰਮਜੀਤ ਸਿੰਘ ਬਰਾੜ, ਐਸ.ਐਚ.ਓ. ਜਸਵਰਿੰਦਰ ਸਿੰਘ, ਇੰਜ. ਸੰਦੀਪ ਸਿੰਘ ਰੋਮਾਣਾ ਚੀਫ਼ ਇੰਜੀਨੀਅਰ, ਰਵੀ ਸੇਠੀ, ਟਹਿਲ ਸਿੰਘ ਸੇਖੋਂ ਜੀ.ਐਮ., ਗਿੰਦਰਜੀਤ ਸਿੰਘ ਸੇਖੋਂ ਸਾਬਕਾ ਚੇਅਰਮੈਨ, ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਗੌਰਵ ਕੱਕੜ, ਇੰਜ. ਗੁਰਚਰਨ ਸਿੰਘ ਮਾਨ, ਗੁਰਤੇਜ ਸਿੰਘ ਤੇਜਾ ਭਲਵਾਨ, ਹਨੀ ਮਾਨਸਾਈਆ, ਬਨੀ ਬਰਾੜ, ਗੁਰਮੀਤ ਸਿੰਘ ਬਰਾੜ, ਬਲਵੀਰ ਸਿੰਘ ਸੰਧੂ, ਨਰਿੰਦਰ ਸਿੰਘ ਨਿੰਦਾ ਪ੍ਰਧਾਨ ਨਗਰ ਕੌਂਸਲ, ਨਾਇਬ ਸਿੰਘ ਬਰਾੜ ਚੀਫ਼ ਇੰਜੀਨੀਅਰ, ਚਮਕੌਰ ਸਿੰਘ ਢਿੱਲੋਂ, ਸਰਦੂਲ ਸਿੰਘ ਸੰਧੂ, ਦਰਸ਼ਨ ਪਾਲ ਸ਼ਰਮਾ, ਮਨੋਹਰ ਸਿੰਘ ਰਿਟਾ: ਡੀ.ਪੀ.ਆਰ.ਓ, ਇੰਦਰਜੀਤ ਸਿੰਘ ਖੀਵਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਇੰਜ. ਅਭੈਜੀਤ ਸਿੰਘ ਧਾਲੀਵਾਲ ਡਿਪਟੀ ਡਾਇਰੈਕਟਰ, ਸੁਖਬੀਰ ਸਿੰਘ ਸਮਰਾ, ਗੁਰਪਿਆਰ ਸਿੰਘ ਸਰਪੰਚ ਢੀਮਾਂਵਾਲੀ, ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ, ਬਿਕਰਮਜੀਤ ਸਿੰਘ ਸੰਨੀ ਬਬਰਾ, ਸਰਬਜੀਤ ਸਿੰਘ ਸੇਖੋਂ, ਬਲਵਿੰਦਰ ਹਾਲੀ, ਕਰਤਾਰ ਸਿੰਘ ਸਿੱਖਾਂਵਾਲਾ, ਪ੍ਰਤਾਪ ਸਿੰਘ ਨੰਗਲ, ਚਰਨਜੀਤ ਸਿੰਘ ਬਰਾੜ ਰਿਟਾ: ਜੀ.ਐਮ. ਪੰਜਾਬ ਰੋਡਵੇਜ, ਰਜਿੰਦਰ ਸਿੰਘ ਰੁਪਾਣਾ, ਐਸ.ਐਸ. ਬਰਾੜ, ਐਡਵੋਕੇਟ ਰਜਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਅਰਸ਼ਦੀਪ ਸਿੰਘ ਗਾਗੋਵਾਲ ਜ਼ਿਲ੍ਹਾ ਪ੍ਰਧਾਨ, ਬਾਵਾ ਗੁਰਿੰਦਰ ਸਿੰਘ ਕੋਕੀ, ਬਾਬਾ ਫ਼ਰੀਦ ਹਾਕੀ ਕਲੱਬ ਦੇ ਪ੍ਰਧਾਨ ਪਰਮਪਾਲ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |