17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੰਧਵਾਂ ਵਿਖੇ ਬਲਵੀਰ ਸਿੰਘ ਗਿੱਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 04-06-2025
ਕੋਟਕਪੂਰਾ, 3 ਜੂਨ (ਮੋਹਰ ਸਿੰਘ ਗਿੱਲ)-ਜਗਸੀਰ ਸਿੰਘ ਸੀਰਾ ਗਿੱਲ ਪੀ.ਏ ਟੂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਮੀਰ ਸਿੰਘ ਗਿੱਲ ਦੇ ਸਤਿਕਾਰਤ ਪਿਤਾ ਬਲਵੀਰ ਸਿੰਘ ਗਿੱਲ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਪਿੰਡ ਸੰਧਵਾਂ ਵਿਖੇ ਹੋਇਆ | ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸ: ਸੰਧਵਾਂ ਨੇ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ ਅਤੇ ਬਹੁਪੱਖੀ ਸ਼ਖ਼ਸੀਅਤ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਨੇ ਹਮੇਸ਼ਾ ਸਮਾਜ ਅਤੇ ਪਿੰਡ ਦੇ ਭਲੇ ਵਾਸਤੇ ਹੀ ਸੋਚਿਆ | ਪਰਿਵਾਰ ਵਲੋਂ ਉਨ੍ਹਾਂ ਆਈ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ | ਸਮਾਜ ਸੇਵੀ ਗੁਰਿੰਦਰ ਸਿੰਘ ਕੋਟਕਪੂਰਾ ਨੇ ਮੰਚ ਸੰਚਾਲਨ ਕਰਦਿਆਂ ਸਵ. ਬਲਵੀਰ ਸਿੰਘ ਦੀ ਸ਼ਖ਼ਸੀਅਤ ਦੀ ਸ਼ਲਾਘਾ ਕੀਤੀ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਆਏ ਸ਼ੋਕ ਮਤੇ ਪੜੇ੍ਹ | ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਅਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ, ਬਰਿੰਦਰ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਮੋਗਾ, ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਪ੍ਰਧਾਨ, ਨਗਰ ਕੌਸਲ ਕੋਟਕਪੂਰਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਮੀਤ ਪ੍ਰਧਾਨ ਸੁਰਿੰਦਰਪਾਲ ਕੌਰ ਬਰਾੜ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਅਨੰਤਦੀਪ ਸਿੰਘ ਰੋਮਾ ਬਰਾੜ, ਕੁਲਜੀਤ ਸਿੰਘ ਪੱਪਾ ਸੇਖੋਂ, ਕਰਤਾਰ ਸਿੰਘ ਸਿੱਖਾਂ ਵਾਲਾ, ਰਾਜਿੰਦਰ ਸਿੰਘ ਸਰਾਂ, ਸੰਦੀਪ ਕਟਾਰੀਆ, ਦਲਜਿੰਦਰ ਸਿੰਘ ਸੰਧੂ, ਤੇਜ ਸਿੰਘ ਸਰਪੰਚ ਢਾਬ, ਕਿਸ਼ੋਰੀ ਲਾਲ ਸਰਪੰਚ, ਜਗਸੀਰ ਖਾਰਾ, ਬਲਜੀਤ ਸਿੰਘ ਖੀਵਾ, ਜਗਤਾਰ ਸਿੰਘ ਜੱਗਾ ਸਰਪੰਚ, ਅਰੁਣ ਸਿੰਗਲਾ, ਸੁਖਵਿੰਦਰ ਸਿੰਘ ਬੱਬੂ, ਸੁਖਵਿੰਦਰ ਸੁੱਖੀ, ਨਾਹਰ ਸਿੰਘ ਗਿੱਲ, ਪ੍ਰੋ. ਹਰਬੰਸ ਪਦਮ, ਸੋਮਪਾਲ ਸੁਨਾਮੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ, ਪੰਚ-ਸਰਪੰਚ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਸਨੇਹੀ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਦਰਮਿਆਨੀ ਬਾਰਿਸ਼ ਕਾਰਨ ਗਰਮੀ ਤੋਂ ਮਿਲੀ ਰਾਹਤ
Ad Position 24