24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਪੀਕਰ ਸੰਧਵਾਂ ਨੇ ਲੈਫਟੀਨੈਂਟ ਅਕਾਸ਼ਦੀਪ ਸਿੰਘ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 05-06-2025
ਕੋਟਕਪੂਰਾ, 4 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਟਸੁਖੀਆ ਦੇ ਹੋਣਹਾਰ ਨੌਜਵਾਨ ਅਕਾਸ਼ਦੀਪ ਸਿੰਘ ਨੂੰ ਭਾਰਤੀ ਫ਼ੌਜ ਵਿਚ ਲੈਫ਼ਟੀਨੈਂਟ ਵਜੋਂ ਭਰਤੀ ਹੋਣ 'ਤੇ ਵਧਾਈ ਦਿੱਤੀ | ਵਿਅਕਤੀਗਤ ਤੌਰ 'ਤੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੁੱਜ ਕੇ ਅਕਾਸ਼ਦੀਪ ਸਿੰਘ ਦੇ ਮਾਤਾ-ਪਿਤਾ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਵੀ ਦਿੱਤੀ | ਸੰਧਵਾਂ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪਿੰਡ ਸੰਧਵਾਂ ਦੇ ਦੋਹਤੇ ਦਾ ਬੇਟਾ ਅਕਾਸ਼ਦੀਪ ਸਿੰਘ ਆਪਣੀ ਮਿਹਨਤ, ਨਿਸ਼ਠਾ ਅਤੇ ਦਿ੍ੜ ਇਰਾਦਿਆਂ ਦੇ ਸਦਕਾ ਲੈਫ਼ਟੀਨੈਂਟ ਬਣਿਆ ਹੈ | ਉਨ੍ਹਾਂ ਕਿਹਾ ਕਿ ਫ਼ੌਜ 'ਚ ਭਰਤੀ ਹੋਣਾ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਦੇਸ਼ ਭਗਤੀ ਦੀ ਜਿਉੂਾਦੀ ਜਾਗਦੀ ਉਦਾਹਰਨ ਹੈ | ਅਕਾਸ਼ਦੀਪ ਸਿੰਘ ਦੀ ਪ੍ਰਾਪਤੀ ਨੂੰ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾਸਰੋਤ ਦੱਸਦੇ ਹੋਏ ਆਸ ਜਿਤਾਈ ਕਿ ਉਹ ਭਵਿੱਖ ਵਿਚ ਹੋਰ ਵੀ ਉਚੀਆਂ ਉਡਾਨਾ ਭਰੇਗਾ ਅਤੇ ਆਪਣੇ ਪਰਿਵਾਰ, ਪਿੰਡ ਅਤੇ ਪੰਜਾਬ ਦਾ ਨਾਮ ਰੌਸਨ ਕਰੇਗਾ | ਇਸ ਮੌਕੇ ਬਲਰਾਜ ਸਿੰਘ ਭੋਲਾ ਬਰਾੜ ਸਰਪੰਚ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਡਿਡ ਸਕੂਲਾਂ ਦਾ ਭਵਿੱਖ ਹਨੇਰੇ 'ਚ ਜਾਣ ਦਾ ਖਦਸ਼ਾ: ਡਾਇਰੈਕਟਰ ਚਾਵਲਾ ਅਗਲੀ ਖ਼ਬਰ ਮੈਡੀਕਲ ਦੁਕਾਨ 'ਚੋਂ ਵੱਡੀ ਗਿਣਤੀ 'ਚ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ
Ad Position 24