ਪੰਜਗਰਾੲੀਂ ਕਲਾਂ, 4 ਜੂਨ (ਸੁਖਮੰਦਰ ਸਿੰਘ ਬਰਾੜ)-ਭਾਰਤੀ ਕਮਿਊਨਿਸਟ ਪਾਰਟੀ ਦੀ ਸ਼ਾਖਾ ਔਲਖ ਦੀ ਮੀਟਿੰਗ ਕਾਮਰੇਡ ਬੋਹੜ ਸਿੰਘ ਔਲਖ ਅਤੇ ਸੁਖਦਰਸ਼ਨ ਰਾਮ ਸ਼ਰਮਾ ਮੈਂਬਰ ਜ਼ਿਲ੍ਹਾ ਕੌਂਸਲ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਦੀ ਯਾਦਗਾਰ ਵਿਖੇ ਹੋਈ | ਮੀਟਿੰਗ ਦੌਰਾਨ ਕਾਮਰੇਡ ਅਮੋਲਕ ਸਿੰਘ ਔਲਖ ਤੇ ਉਨ੍ਹਾਂ ਦੇ 6 ਸਾਥੀਆਂ ਦੇ 34ਵੀਂ ਬਰਸੀ ਸਮਾਗਮ ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਉਪਰੰਤ ਬੋਹੜ ਸਿੰਘ ਔਲਖ ਅਤੇ ਸੁਖਦਰਸ਼ਨ ਰਾਮ ਸ਼ਰਮਾ ਨੇ ਦੱਸਿਆ ਕਿ ਬਰਸੀ 'ਤੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਇਸ ਬਰਸੀ ਸਮਾਗਮ 'ਤੇ ਪਾਰਟੀ ਦੇ ਕੌਂਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਅਤੇ ਪਾਰਟੀ ਦੇ ਹੋਰ ਕੌਮੀ ਬੁਲਾਰੇ ਸੰਬੋਧਨ ਕਰਨਗੇ | ਇਸ ਤੋਂ ਇਲਾਵਾ ਲੋਕ ਕਲਾ ਮੰਚ ਜ਼ੀਰਾ ਦੀ ਟੀਮ ਵਲੋਂ ਮੇਘ ਰਾਜ ਰੱਲਾ ਦੀ ਨਿਰਦੇਸ਼ਨਾਂ ਹੇਠ ਨਾਟਕ ਅਤੇ ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਬਰਸੀ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕਾਮਰੇਡ ਗੁਰਨਾਮ ਸਿੰਘ ਮਾਨੀ ਵਾਲਾ, ਗੁਰਚਰਨ ਸਿੰਘ ਮਾਨ, ਗੋਰਾ ਪਿਪਲੀ, ਸਾਬਕਾ ਸਰਪੰਚ ਜਗਤਾਰ ਸਿੰਘ ਭਾਣਾ, ਮਨਜੀਤ ਕੌਰ ਨੱਥੇਵਾਲਾ, ਪੱਪੀ ਸਿੰਘ ਢਿੱਲਵਾਂ ਕਲਾਂ, ਵੀਰ ਸਿੰਘ ਕੰਮੇਆਣਾ, ਚਰਨਜੀਤ ਸਿੰਘ ਚੰਮੇਲੀ ਤੇ ਰੇਸ਼ਮ ਸਿੰਘ ਵਾਂਦਰ ਜਟਾਣਾ ਆਦਿ ਅਗਵਾਈ ਹੇਠ ਨਰੇਗਾ ਮਜ਼ਦੂਰਾਂ, ਖੇਤ ਮਜ਼ਦੂਰਾਂ, ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਕਾਮਰੇਡ ਮੱਖਣ ਸਿੰਘ ਚੌਧਰੀ, ਬੂਟਾ ਸਿੰਘ ਡੀ.ਸੀ., ਮੋਹਨ ਸਿੰਘ, ਸੂਖਮ ਸਿੰਘ, ਕੁਲਵੰਤ ਸਿੰਘ ਅਤੇ ਸ਼ਿਵ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |