24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪ੍ਰਵਾਸੀ ਭਾਰਤੀ ਨੇ ਸਰਕਾਰੀ ਸਕੂਲ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

Ad Position 21
No active advertisement
ਅਜੀਤ ਡੈਸਕ 05-06-2025
ਕੋਟਕਪੂਰਾ, 4 ਜੂਨ (ਮੋਹਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਲਈ ਦੋ ਕਮਰੇ, ਸਾਇੰਸ ਲੈਬ ਅਤੇ ਚਾਰਦੀਵਾਰੀ ਦੇ ਉਦਘਾਟਨੀ ਸਮਾਰੋਹ 'ਚ ਬਤੌਰ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਿਲ ਹੋਏ | ਉਨ੍ਹਾਂ ਸਕੂਲ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 11-11 ਸੌ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਪਿੰ੍ਰਸੀਪਲ ਕੁਲਵਿੰਦਰ ਕੌਰ ਦੀ ਮੌਜੂਦਗੀ 'ਚ ਇਸ ਸਮੇਂ ਸਰਪੰਚ ਜਗਤਾਰ ਸਿੰੰਘ, ਲਖਵਿੰਦਰ ਸਿੰਘ ਸਰਪੰਚ, ਸਮੁੱਚੀ ਗਰਾਮ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਸਮੇਤ ਨਗਰ ਦੇ ਪਤਵੰਤੇ ਹਾਜ਼ਰ ਸਨ | ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਮੌਜੂਦਗੀ 'ਚ ਸਪੀਕਰ ਸੰਧਵਾਂ ਨੇ ਦੱਸਿਆ ਕਿ ਸਰਪੰਚ ਲਖਵਿੰਦਰ ਸਿੰਘ ਦੀ ਪ੍ਰੇਰਨਾ ਨਾਲ ਪ੍ਰਵਾਸੀ ਭਾਰਤੀ ਗੁਰਸੇਵਕ ਸਿੰਘ ਦੇ ਭਤੀਜੇ ਸੁਖਮੰਦਰ ਸਿੰਘ ਪੁੱਤਰ ਤੋਤਾ ਸਿੰਘ ਵਾਸੀ ਅਮਰੀਕਾ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਇਕ ਲੱਖ ਰੁਪਏ ਦੀ ਰਾਸ਼ੀ ਪਿੰ੍ਰਸੀਪਲ ਨੂੰ ਦਿੱਤੀ ਗਈ ਹੈ | ਅੰਤ 'ਚ ਪਿੰ੍ਰਸੀਪਲ ਨੇ ਆਪਣੇ ਅਤੇ ਸਮੂਹ ਸਟਾਫ਼ ਵਲੋਂ ਸਪੀਕਰ ਸੰਧਵਾਂ, ਪ੍ਰਵਾਸੀ ਭਾਰਤੀ ਗੁਰਸੇਵਕ ਸਿੰਘ ਅਤੇ ਸੁਖਮੰਦਰ ਸਿੰਘ ਵਾਸੀ ਅਮਰੀਕਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਬੱਚਿਆਂ ਦੀ ਵਿੱਦਿਅਕ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਛੱਪੜ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਕਾਮਰੇਡ ਔਲਖ ਤੇ ਸਾਥੀਆਂ ਦੇ 34ਵੀਂ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ
Ad Position 24