24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਪੀਕਰ ਸੰਧਵਾਂ ਨੇ ਛੱਪੜ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 05-06-2025
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਕੋਟਕਪੂਰਾ ਵਿਖੇ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਦੇ ਪਿਛਲੇ ਪਾਸੇ ਲੱਗਦੇ ਛੱਪੜ ਸੰਬੰਧੀ ਖਬਰਾਂ ਸੋਸ਼ਲ ਮੀਡੀਆ ਅਤੇ ਅਖਬਾਰਾਂ ਵਿਚ ਪ੍ਰਕਾਸ਼ਿਤ ਹੋਈਆਂ ਸਨ | ਜਿਸ ਵਿਚ ਮੁੱਖ ਕਾਰਨ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਕੂੜਾ ਕਰਕਟ ਦੀਆਂ ਟਰਾਲੀਆਂ ਉਕਤ ਸਥਾਨ 'ਤੇ ਸੁੱਟ ਦਿੱਤੀਆਂ ਜਾਂਦੀਆਂ ਸਨ, ਜਿਸ ਕਾਰਨ ਸ਼ਹਿਰ ਵਾਸੀਆਂ, ਇਲਾਕਾ ਵਾਸੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਬੰਧੀ ਮੁਹੱਲਾ ਵਾਸੀ ਪਾਰਟੀ ਆਗੂ ਸਵਰਨ ਸਿੰਘ ਵਿਰਦੀ ਕਰਤਾਰ ਸ਼ਟਰਾਂ ਵਾਲੇ, ਬਾਬਾ ਜਗਤਾਰ ਸਿੰਘ ਆਦਿ ਹੋਰਨਾਂ ਨੇ ਵੀ ਛੱਪੜ 'ਤੇ ਕੂੜਾ ਸੁੱਟਣ ਵਾਲੀਆਂ ਟਰਾਲੀਆਂ ਨੂੰ ਜਬਰੀ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਸੀ | ਅੱਜ ਉਕਤ ਮਸਲੇ ਦੀ ਸਥਿਤੀ ਜਾਣਨ ਲਈ ਪੰਜਾਬ ਵਿਧਾਨ ਸਭਾ ਦੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਮੁਹੱਲਾ ਵਾਸੀਆਂ ਨੂੰ ਨਾਲ ਲੈ ਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਕੋਟਕਪੂਰਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਹੋਰ ਅਧਿਕਾਰੀਆਂ ਨੂੰ ਵੀ ਫ਼ੋਨ ਰਾਹੀਂ ਸੂਚਿਤ ਕਰਦਿਆਂ ਦੱਸਿਆ ਕਿ ਉਕਤ ਜਗ੍ਹਾ 'ਤੇ ਗੰਦਗੀ ਨਾਲ ਭਰੀਆਂ ਟਰਾਲੀਆਂ ਨੂੰ ਨਹੀਂ ਸੁੱਟਿਆ ਜਾਵੇਗਾ ਅਤੇ ਉਨ੍ਹਾਂ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਦੱਸਿਆ ਕਿ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕੂੜੇਦਾਨਾਂ ਵਿਚ ਪਾ ਕੇ ਰੱਖਿਆ ਜਾਵੇ ਤਾਂ ਜੋ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਗੱਡੀਆਂ ਉਨ੍ਹਾਂ ਦੇ ਘਰਾਂ ਵਿਚ ਕੂੜਾ ਚੁੱਕ ਕੇ ਪਲਾਂਟ ਤੱਕ ਲੈ ਕੇ ਜਾ ਸਕਣ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਲਈ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਨਗਰ ਕੌਂਸਲ ਕੋਟਕਪੁਰਾ ਕੌਂਸਲਰ, ਸਿਮਰਨ ਜੀਤ ਸਿੰਘ ਵਿਰਦੀ, ਅਰੁਣ ਚਾਵਲਾ, ਹੀਰਾ ਸਿੰਘ ਮਠਾੜੂ, ਜ਼ੋਰਾ ਸਿੰਘ ਪਾਰਟੀ ਆਗੂ, ਵਿਕਰਮਜੀਤ ਸਿੰਘ ਵਿਰਦੀ ਇੰਜੀਨੀਅਰ, ਕੁਲਦੀਪ ਸਿੰਘ ਟੋਨੀ ਸਾਬਕਾ ਕੌਂਸਲਰ, ਦਰਸ਼ਨ ਸਿੰਘ ਠੇਕੇਦਾਰ, ਸਿੰਦਰ ਬਾਬਾ, ਤੇਜੀ ਖਾਰਾ, ਚਿਮਨ ਗਰੋਵਰ, ਲੱਖਾ ਸਿਰਸੜੀ, ਲੱਕੀ, ਜੀਵਨ ਸਮੇਤ ਹੋਰ ਵੀ ਇਲਾਕਾ ਵਾਸੀ ਤੇ ਮੁਹੱਲਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰੋੜਬੰਸ ਸਭਾ ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਕਈ ਅਹਿਮ ਫ਼ੈਸਲੇ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਨੇ ਸਰਕਾਰੀ ਸਕੂਲ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
Ad Position 24