ਕੋਟਕਪੂਰਾ, 4 ਜੂਨ (ਮੋਹਰ ਸਿੰਘ ਗਿੱਲ)-ਸੁਖਦੇਵ ਸਿੰਘ ਏ.ਐਸ.ਆਈ. ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿਚ ਸਿਟੀ ਥਾਣਾ ਏਰੀਆ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਫ਼ਰੀਦਕੋਟ-ਕੋਟਕਪੂਰਾ ਰੋਡ 'ਤੇ ਬਣੇ ਪੁਲ ਦੇ ਹੇਠਾਂ ਦੋ ਨੌਜਵਾਨ ਖੜ੍ਹੇ ਦਿਖਾਈ ਦਿੱਤੇ, ਜਿਨ੍ਹਾਂ ਨੇ ਆਪਣੇ ਹੱਥ ਵਿਚ ਫੜੇ੍ਹ ਲਾਈਟਰ ਨਾਲ ਸਿਲਵਰ ਪੰਨੀ ਨਾਲ ਅੱਗ ਬਾਲ ਰਹੇ ਸੀ ਅਤੇ ਮੂੰਹ ਵਿਚ ਸਿਲਵਰ ਦੀਆਂ ਪਾਈਪਾਂ ਨਾਲ ਪਾ ਕੇ ਨਸ਼ੇ ਦਾ ਸੇਵਨ ਕਰ ਰਹੇ ਸੀ | ਇਸ ਸੰਬੰਧ 'ਚ ਪੁਲਿਸ ਨੇ ਕੁਨਾਲ ਕੱਕੜ ਅਤੇ ਜੈਜਦੇਵ ਸਿੰਘ ਦੋਵੇਂ ਵਾਸੀ ਕੋਟਕਪੂਰਾ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ |