ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ ਰਜਿ. ਫ਼ਰੀਦਕੋਟ ਦੇ ਬੇਰੁਜ਼ਗਾਰ ਅੰਗਹੀਣਾਂ ਦੀ ਮੀਟਿੰਗ ਦਰਬਾਰ ਗੰਜ ਕੰਪਲੈਕਸ ਰੈਸਟ ਹਾਊਸ ਵਿਖੇ ਦੀਪੂ ਸ਼ਰਮਾ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦੀਪੂ ਸ਼ਰਮਾ ਨੇ ਕਿਹਾ ਕਿ ਪੜ੍ਹੇ ਲਿਖੇ ਬੇਰੁਜ਼ਗਾਰ ਅੰਗਹੀਣਾਂ ਨੂੰ ਇਕਮੁੱਠ ਹੋ ਕੇ ਆਪਣੀਆਂ ਜ਼ਰੂਰੀ ਮੰਗਾਂ ਵੱਲ ਸਮੇਂ ਦੀਆਂ ਸਰਕਾਰਾਂ ਦਾ ਧਿਆਨ ਦਿਵਾਉਣਾ ਚਾਹੀਦਾ ਹੈ | ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿਛਲੇ ਦਿਨੀਂ ਸੁਖਦੇਵ ਸਿੰਘ ਢੀਂਡਸਾ ਦੀ ਹੋਈ ਮੌਤ 'ਤੇ ਅੰਗਹੀਣ ਸਭਾ ਵਲੋਂ 2 ਮਿੰਟ ਦਾ ਮੌਨ ਧਾਰਨ ਕਰਕੇ ਗਹਿਰਾ ਦੁੱਖ ਪ੍ਰਗਟ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੜ੍ਹੇ ਲਿਖੇ ਅੰਗਹੀਣਾਂ ਨੂੰ ਵੀ ਦੂਜੇ ਵਰਗਾ ਵਾਂਗ ਵੱਖ-ਵੱਖ ਵਿਭਾਗਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ 'ਤੇ ਯੋਗਤਾ ਅਨੁਸਾਰ ਲਗਾਇਆ ਜਾਵੇ | ਇਸ ਮੌਕੇ ਕੁਲਦੀਪ ਸਿੰਘ ਬਰਾੜ, ਬਲਵਿੰਦਰ ਕੌਰ, ਬੇਅੰਤ ਸਿੰਘ, ਕੋਮਲਪ੍ਰੀਤ ਕੌਰ, ਸ਼ਿੰਦਰ ਕੌਰ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |