ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਉਚੇਰੀ ਸਿੱਖਿਆ ਵਿਭਾਗ (ਪੰਜਾਬ ਸਰਕਾਰ) ਦੇ ਹੁਕਮਾਂ ਅਨੁਸਾਰ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦਾ ਚਾਰਜ ਸੰਭਾਲ ਲਿਆ ਹੈ | ਕਾਲਜ ਪਹੁੰਚਣ 'ਤੇ ਸਮੂਹ ਕਾਲਜ ਕੌਂਸਲ ਅਤੇ ਸਟਾਫ਼ ਵਲੋਂ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਅਤੇ ਉਨ੍ਹਾਂ ਨਾਲ ਪਹੁੰਚੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਡਾ. ਮੰਜੂ ਕਪੂਰ, ਡਾ. ਰੁਪਿੰਦਰ ਕੌਰ, ਪ੍ਰੋ. ਸੰਦੀਪ ਕੁਮਾਰ, ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਬੀਰਇੰਦਰ ਸਿੰਘ ਆਦਿ ਸਹਿਕਰਮੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਅਤੇ ਬਰਸਰ ਡਾ. ਪੂਜਾ ਭੱਲਾ ਨੇ ਦੱਸਿਆ ਕਿ ਡਾ. ਰਾਜੇਸ਼ ਮੋਹਨ ਨੇ ਇਸੇ ਕਾਲਜ ਦੇ ਸੰਗੀਤ ਵਿਭਾਗ ਵਿਚ ਬਤੌਰ ਮੁਖੀ ਅਤੇ ਯੂਥ ਕੋਆਰਡੀਨੇਟਰ ਵਜੋਂ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਹਨ | ਡਾ. ਰਾਜੇਸ਼ ਮੋਹਨ ਦਾ ਇਸੇ ਕਾਲਜ ਵਿਖੇ ਅਧਿਆਪਨ ਦੇ ਖੇਤਰ ਵਿਚ ਲਗਪਗ 26 ਸਾਲ ਦਾ ਤਜ਼ਰਬਾ ਹੈ | ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਆਪਣਾ ਅਹੁਦਾ ਸੰਭਾਲਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਕਾਲਜ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ | ਉਨ੍ਹਾਂ ਕਾਲਜ ਦੇ ਸਟਾਫ਼ ਵਲੋਂ ਦਿੱਤੇ ਗਏ ਮਾਨ ਸਨਮਾਨ ਅਤੇ ਪਿਆਰ ਲਈ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਡਾ. ਪੂਜਾ ਭੱਲਾ, ਡਾ. ਸ਼ਾਲਿਨੀ ਗੋਇਲ, ਡਾ. ਨਰਿੰਦਰਜੀਤ ਸਿੰਘ ਬਰਾੜ, ਡਾ. ਗਗਨਦੀਪ ਕੌਰ, ਪ੍ਰੋ. ਪਵਨਪ੍ਰੀਤ ਕੌਰ ਆਦਿ ਤੋਂ ਇਲਾਵਾ ਦਫ਼ਤਰੀ ਸਟਾਫ਼ ਦੇ ਗੁਰਮੀਤ ਕੌਰ, ਜਸਪ੍ਰੀਤ ਸਿੰਘ, ਸੁਨੀਤਾ ਰਾਣੀ, ਜਤਿੰਦਰ ਕੁਮਾਰ, ਰਾਜਿੰਦਰ ਸਿੰਘ, ਗੁਰਿੰਦਰਜੀਤ ਕੌਰ ਆਦਿ ਹਾਜ਼ਰ ਸਨ |