24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੰਤ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 05-06-2025
ਪੰਜਗਰਾੲੀਂ ਕਲਾਂ, 4 ਜੂਨ (ਸੁਖਮੰਦਰ ਸਿੰਘ ਬਰਾੜ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਵਜ਼ੀਫ਼ਾ ਹਾਸਿਲ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਚੇਅਰਮੈਨ ਕਮਲਪ੍ਰੀਤ ਕੌਰ ਭਲੂਰੀਆ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚੋਂ ਭਾਗ ਲਿਆ ਅਤੇ ਸਕੂਲ ਦੇ ਵਿਦਿਆਰਥੀ ਖੁਸ਼ਪ੍ਰੀਤ ਕੌਰ, ਨਵਦੀਪ ਕੌਰ, ਪੰਕਜ ਸ਼ਰਮਾ, ਅਮਨਦੀਪ ਕੌਰ, ਬਿਕਰਮਜੀਤ ਸਿੰਘ, ਕੁਲਜਿੰਦਰ ਕੌਰ, ਕਰਨਵੀਰ ਸਿੰਘ, ਮਨਮੀਤ ਕੌਰ, ਮਹਿਕਪ੍ਰੀਤ ਕੌਰ, ਮਨਰੂਪ ਸਿੰਘ ਅਤੇ ਜਸ਼ਨਪ੍ਰੀਤ ਕੌਰ ਨੇ ਸ਼ਾਨਦਾਰ ਅੰਕ ਹਾਸਿਲ ਕਰਦਿਆਂ ਵਜ਼ੀਫ਼ਾ ਹਾਸਿਲ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਦੀ ਪਿ੍ੰਸੀਪਲ ਹਰਜਿੰਦਰ ਕੌਰ ਅਤੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਰਸ਼ਦੀਪ ਸਿੰਘ ਭਲੂਰੀਆ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਜਸਵਿੰਦਰ ਸਿੰਘ, ਅਧਿਆਪਕ ਜਗਸੀਰ ਸਿੰਘ, ਸ਼ਿਵਾਨੀ ਸ਼ਰਮਾ, ਰੁਪਿੰਦਰ ਕੌਰ, ਸਿਮਰਜੀਤ ਕੌਰ, ਰਜਨਦੀਪ ਕੌਰ, ਤੇਜਵੀਰ ਕੌਰ, ਗੁਰਪ੍ਰੀਤ ਕੌਰ, ਅਰਸ਼ਦੀਪ ਕੌਰ, ਪਰਵੀਨ ਕੌਰ, ਸੁਖਪ੍ਰੀਤ ਕੌਰ ਅਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ-ਕੋਟਕਪੂਰਾ ਰੋਡ 'ਤੇ ਸਪੀਡ ਬਰੇਕਰ ਬਣਾਉਣ ਦੀ ਮੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਵਾਟਰ ਕੂਲਰ ਭੇਟ ਕੀਤੇ
Ad Position 24