ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਸਰਕਾਰੀ ਹਾਈ ਸਕੂਲ ਭਾਣਾ ਵਿਖੇ ਸੱਤ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਤੇਲਗੂ ਭਾਸ਼ਾ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਮੁਖੀ ਅਨੀਤਾ ਅਰੋੜਾ ਨੇ ਦੱਸਿਆ ਕਿ ਵੱਖ-ਵੱਖ ਗਤੀਵਿਧੀਆਂ ਅਤੇ ਦਿਨਾਂ ਲਈ ਅਧਿਆਪਕਾਂ ਦੀ ਅਗਵਾਈ ਵਿਚ ਗਰੁੱਪ ਬਣਾਏ ਗਏ | ਜਿਸ ਦੌਰਾਨ ਤੇਲਗੂ ਭਾਸ਼ਾ ਵਿਚ ਗਿਣਤੀ, ਬੋਲਣਾ, ਲਿਖਣਾ ਪੜ੍ਹਨਾ, ਫ਼ਲੈਸ਼ ਕਾਰਡ, ਸਬਜ਼ੀਆਂ ਅਤੇ ਫ਼ਲਾਂ ਦੇ ਨਾਮ, ਡਾਂਸ ਸਿਖਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਡੂੰਘੀ ਦਿਲਚਸਪੀ ਦਿਖਾਈ | ਇਸ ਤੋਂ ਇਲਾਵਾ ਤੇਲਗੂ ਲੋਕਾਂ ਦੇ ਭੋਜਨ, ਪਹਿਰਾਵਾ, ਉਨ੍ਹਾਂ ਦੇ ਸੱਭਿਆਚਾਰ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉੱਥੋਂ ਦੇ ਆਜ਼ਾਦੀ ਘੁਲਾਟੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ | ਅਖੀਰਲੇ ਦਿਨ ਵਿਦਿਆਰਥੀਆਂ ਨੇ ਤੇਲਗੂ ਨਾਲ ਸੰਬੰਧਿਤ ਗਤੀਵਿਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਮਾਪਤੀ 'ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਸਮਰ ਕੈਂਪ ਦੇ ਸੰਚਾਲਨ ਲਈ ਸਕੂਲ ਦੀ ਅਧਿਆਪਕਾ ਗੁਰਬਿੰਦਰ ਕੌਰ ਨੂੰ ਨੋਡਲ ਅਫ਼ਸਰ ਲਗਾਇਆ ਗਿਆ | ਇਸ ਸਮਰ ਕੈਂਪ ਨੂੰ ਸਫਲ ਬਣਾਉਣ ਲਈ ਗੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੰਦੀਪ ਕੁਮਾਰ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਅਵਿਨਾਸ਼ ਸਿੰਗਲਾ, ਹਰਜੀਤ ਕੌਰ, ਰੂਚੀ ਗੁਪਤਾ, ਮੰਜੁਲਾ ਰਾਣੀ, ਜੋਤੀ, ਸੁਖਵੰਤ ਕੌਰ, ਰੁਪਿੰਦਰ ਕੌਰ ਅਤੇ ਸੁਨੀਤਾ ਦੀ ਡਿਊਟੀ ਲਗਾਈ ਗਈ ਸੀ ਜਿਸ ਨੂੰ ਸਭ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਇਆ |