26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਤਸ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਕਾਨੂੰਨੀ ਸੇਵਾਵਾਂ ਦਫ਼ਤਰ ਵਲੋਂ ਕਾਮਰਸ ਵਿਭਾਗ ਵਿਚ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ ਕਰਵਾਇਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਇੰਚਾਰਜ ਗੁਰਪ੍ਰੀਤ ਕੌਰ ਸੀ. ਜੇ. ਐਮ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਥਾਣਾ ਸਾਈਬਰ ਕ੍ਰਾਈਮ ਦੇ ਭੁਪਿੰਦਰ ਸਿੰਘ ਮੁੱਖ ਬੁਲਾਰੇ ਦੇ ਤੌਰ 'ਤੇ ਸੈਮੀਨਾਰ 'ਚ ਪਹੁੰਚੇ | ਕਾਰਜਕਾਰੀ ਪਿ੍ੰਸੀਪਲ ਡਾ. ਪੂਜਾ ਭੱਲਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਅੱਜ ਦੇ ਸਮੇਂ ਦੀ ਜ਼ਰੂਰਤ ਹਨ | ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਦਾ ਯੁੱਗ ਸਾਈਬਰ ਕ੍ਰਾਈਮ ਦਾ ਯੁੱਗ ਹੈ | ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਸਾਨੂੰ ਸਾਈਬਰ ਕ੍ਰਾਈਮ ਲਈ ਵੱਖਰੇ ਥਾਣੇ ਵੀ ਖੋਲ੍ਹਣੇ ਪੈਣਗੇ | ਮੁੱਖ ਮਹਿਮਾਨ ਗੁਰਪ੍ਰੀਤ ਕੌਰ ਸੀ. ਜੇ. ਐਮ. ਨੇ ਦੱਸਿਆ ਕਿ ਸਾਈਬਰ ਕ੍ਰਾਈਮ ਸੰਬੰਧੀ ਸਹੀ ਜਾਣਕਾਰੀ ਹੀ ਸਾਡਾ ਬਚਾ ਕਰ ਸਕਦੀ ਹੈ | ਕਾਨੂੰਨੀ ਸੇਵਾਵਾਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਇੰਚਾਰਜ ਡਾ. ਨਰਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਾਈਬਰ ਕ੍ਰਾਈਮ ਤੋਂ ਡਰਨ ਦੀ ਬਜਾਏ ਇਸ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ | ਇਸ ਮੌਕੇ ਡਾ. ਗਗਨਦੀਪ ਕੌਰ ਕਾਮਰਸ ਵਿਭਾਗ ਨੇ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਜੈਤੋ ਨੇ ਨੈਤਿਕ ਸਿੱਖਿਆ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਪਵਨ ਗੋਇਲ ਤੇ ਰਾਮੇਸ਼ ਗੋਇਲ ਨਾਲ ਦੁੱਖ ਦਾ ਪ੍ਰਗਟਾਵਾ ਭਰਜਾਈ ਦਾ ਦਿਹਾਂਤ
Ad Position 24