26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਫ਼ਿਰੋਜ਼ਪੁਰ ਰੋਡ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 120 ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਾਦਿਕ ਚੌਕ ਫ਼ਰੀਦਕੋਟ ਵਿਖੇ ਸ਼ੱਕੀ ਪੁਰਸ਼ਾਂ ਸੰਬੰਧੀ ਨਾਕਾ ਲਾਇਆ ਹੋਇਆ ਸੀ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਪੁੱਤਰ ਖਿਲਾਰਾ ਸਿੰਘ ਸਵਿਫਟ ਗੱਡੀ 'ਤੇ ਘੁੰਮ ਰਹੇ ਹਨ ਅਤੇ ਉਹ ਕਥਿਤ ਤੌਰ 'ਤੇ ਬਿਨਾਂ ਲਾਇਸੈਂਸ ਜਾਂ ਪਰਮਿਟ ਦੇ ਸ਼ਰਾਬ ਠੇਕਾ ਵੇਚ ਰਹੇ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 120 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਭਾਣਾ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਜੈਤੋ ਨੇ ਨੈਤਿਕ ਸਿੱਖਿਆ ਦਾ ਨਤੀਜਾ ਐਲਾਨਿਆ
Ad Position 24