26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹੇ 'ਚ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

Ad Position 21
No active advertisement
ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਦਿਨੇਸ਼ ਕੁਮਾਰ ਵਧਵਾ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀ ਅਗਵਾਈ ਹੇਠ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾ ਰਹੀ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 'ਝਗੜੇ ਮੁਕਾਓ ਅਤੇ ਪਿਆਰ ਵਧਾਓ' ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ 'ਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ. ਏ. ਸੀ. ਟੀ. ਕਲੇਮ ਪਟੀਸ਼ਨ ਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ. ਆਈ. ਆਰ., ਐਨ. ਆਈ. ਏ. ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ, ਮੁਫ਼ਤ ਕਾਨੂੰਨੀ ਸੇਵਾਵਾਂ ਤੇ 13 ਸਤੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਹਾਦਸੇ 'ਚ ਮਾਂ ਦੀ ਮੌਤ, ਪੁੱਤਰ ਜ਼ਖ਼ਮੀ ਅਗਲੀ ਖ਼ਬਰ ਅੱਖਾਂ ਦੀ ਰੌਸ਼ਨੀ ਦੀ ਜਾਂਚ ਲਈ ਜ਼ਿਲ੍ਹੇ ਨੂੰ ਮਿਲੀਆਂ 4 ਨਵੀਆਂ ਮਸ਼ੀਨਾਂ
Ad Position 24