23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਤਿੰਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 31-08-2025
ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਨੇੜੇ ਬੱਸ ਅੱਡਾ ਪਿੰਡ ਢਿੱਲਵਾਂ ਕਲਾਂ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 3 ਨੌਜਵਾਨ ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀ ਢਿੱਲਵਾਂ ਕਲਾਂ ਤੇ ਗੁਰਪ੍ਰੀਤ ਸਿੰਘ ਵਾਸੀ ਸੰਧਵਾਂ, ਜੋ ਕਿ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਕਰਦੇ ਹਨ | ਜੋ ਹੁਣ ਵੀ ਪਿੰਡ ਢਿੱਲਵਾਂ ਕਲਾਂ ਤੋਂ ਅੱਗੇ ਕੋਠੇ ਦਰਜੀਆਂ ਵਾਲੇ ਨੂੰ ਜਾਂਦੀ ਸੜਕ ਪਰ ਘੁੰਮ ਰਹੇ ਹਨ ਅਤੇ ਰਾਹਗੀਰਾਂ ਪਾਸੋਂ ਲੁੱਟ-ਖੋਹ ਕਰਨ ਦੀ ਤਾਕ ਵਿਚ ਡੰਡੇ, ਸੋਟੇ ਚੁੱਕੀ ਫਿਰਦੇ ਹਨ | ਜੇਕਰ ਇਨ੍ਹਾਂ ਪਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ | ਪੁਲਿਸ ਨੇ ਤੁਰੰਤ ਛਾਪਾਮਾਰੀ ਕਰਕੇ 1 ਡਾਂਗ ਲੱਕੜੀ, 1 ਬੈਂਤ ਬਾਂਸ ਤੇ ਸੋਟੀ ਲੱਕੜ ਸਮੇਤ ਕਾਬੂ ਕਰਕੇ ਇਨ੍ਹਾਂ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਥਾ ਨਜ਼ਦੀਕ ਬੱਸ ਪਲਟੀ ਅਗਲੀ ਖ਼ਬਰ ਵਾੜਾ ਭਾਈਕਾ ਬੱਸ ਅੱਡੇ 'ਤੇ ਮਠਿਆਈ ਦੀ ਦੁਕਾਨ 'ਚ ਹੋਈ ਚੋਰੀ
Ad Position 24