23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ | ਸੈਮੀਨਾਰ 'ਚ ਡਾ. ਸਿਮਰਨ ਤੇ ਡਾ. ਕਿ੍ਤਿਕਾ ਵਰਮਾ ਸਿਵਲ ਹਸਪਤਾਲ ਫ਼ਰੀਦਕੋਟ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ | ਡਾ. ਸਿਮਰਨ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ-ਪਰਿਵਾਰਾਂ ਤੇ ਆਲੇ-ਦੁਆਲੇ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ | ਡਾ. ਕਿ੍ਤਿਕਾ ਵਰਮਾ ਨੇ ਵਿਦਿਆਰਥੀਆਂ ਨੂੰ ਐਚ. ਆਈ. ਵੀ. ਏਡਜ਼ ਸੰਬੰਧੀ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਇਲਾਜ ਨਾਲ ਪ੍ਰਹੇਜ਼ ਹਮੇਸ਼ਾ ਵਧੀਆ ਹੁੰਦਾ ਹੈ | ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਪ੍ਰਾਪਤ ਹੋਏ ਗਿਆਨ ਨੂੰ ਅੱਗੇ ਆਪਣੇ ਘਰਾਂ, ਪਰਿਵਾਰਾਂ ਤੇ ਸਮਾਜ 'ਚ ਵੰਡਣਾ ਚਾਹੀਦਾ ਹੈ | ਇਸ ਮੌਕੇ ਨੋਡਲ ਅਫ਼ਸਰ ਲੈਕਚਰਾਰ ਰਾਜਬਿੰਦਰ ਕੌਰ, ਸਾਇੰਸ ਮਿਸਟ੍ਰੈਸ ਡਾ. ਕਮਲ ਕਿੰਗਰਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਕਾਰਨ ਸੜਕਾਂ 'ਤੇ ਬਣੇ ਡੂੰਘੇ ਖੱਡਿਆਂ ਨੇ ਵਾਹਨ ਚਾਲਕਾਂ ਨੂੰ ਪਾਇਆ ਵਖ਼ਤ ਅਗਲੀ ਖ਼ਬਰ ਮਚਾਕੀ ਮੱਲ ਸਿੰਘ ਸਕੂਲ ਨੇ ਖੇਡਾਂ 'ਚ ਮੱਲਾਂ ਮਾਰੀਆਂ
Ad Position 24