23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਵਿਦਿਆਰਥੀ ਅੰਤਰ ਕਾਲਜ ਮੁਕਾਬਲਿਆਂ 'ਚ ਜੇਤੂ

Ad Position 21
No active advertisement
ਅਜੀਤ ਡੈਸਕ 31-08-2025
ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਪਟਿਆਲਾ ਵਿਖੇ ਹੋਈ ਅੰਤਰ-ਕਾਲਜ (ਕਰਾਸ ਕੰਟਰੀ) ਚੈਂਪੀਅਨਸ਼ਿਪ 'ਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਹੁੰਚਣ 'ਤੇ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਵਿਦਿਆਰਥੀ ਨੂੰ ਮੈਡਲ ਨਾਲ ਨਿਵਾਜਦੇ ਹੋਇਆਂ ਡਾ. ਹਰੀਸ਼ ਸ਼ਰਮਾ ਨੇ ਕਿਹਾ ਕਿ ਇਹੋ ਜਿਹੇ ਹੋਣਹਾਰ ਵਿਦਿਆਰਥੀ ਸਾਡੇ ਕਾਲਜ ਦੀ ਸ਼ਾਨ ਹਨ | ਉਨ੍ਹਾਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਤਨਾਮ ਸਿੰਘ ਨੂੰ ਉਚੇਚੇ ਤੌਰ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਸ਼ਰਮਾ ਤੇ ਵੀਰਦੀਪ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ 'ਤੇ ਐਨ. ਪੀ. ਐਸ. ਅਧਿਆਪਕ ਤੇ ਕਰਮਚਾਰੀ ਭੁੱਖ ਹੜਤਾਲ 'ਤੇ ਬੈਠਣਗੇ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ 10 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ
Ad Position 24