23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਧਿਆਪਕ ਦਿਵਸ 'ਤੇ ਐਨ. ਪੀ. ਐਸ. ਅਧਿਆਪਕ ਤੇ ਕਰਮਚਾਰੀ ਭੁੱਖ ਹੜਤਾਲ 'ਤੇ ਬੈਠਣਗੇ

Ad Position 21
No active advertisement
ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਸਤੀਸ਼ ਬਾਗ਼ੀ)-ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ (ਐਨ. ਐਮ. ਓ. ਪੀ. ਐਸ.) ਦੇ ਸੱਦੇ 'ਤੇ 5 ਸਤੰਬਰ ਨੂੰ ਅਧਿਆਪਕ ਦਿਵਸ 'ਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ. ਪੀ. ਐਫ਼. ਕਰਮਚਾਰੀ ਯੂਨੀਅਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਾਂਝੇ ਤੌਰ 'ਤੇ ਕਰਮਚਾਰੀ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਇਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣਗੇ ਤੇ ਜੇਕਰ ਫਿਰ ਵੀ ਇਸ ਮੰਗ ਨੂੰ ਅਣਗੋਲਿਆ ਕੀਤਾ ਤਾਂ 25 ਨਵੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਤੇਜ ਸਿੰਘ ਖਹਿਰਾ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰਾਂ ਅਧਿਆਪਕ ਦਿਵਸ 'ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫ਼ੋਕੇ ਦਾਅਵੇ ਕਰਦੀਆਂ ਹਨ ਪਰ ਅਧਿਆਪਕਾਂ ਦਾ ਮਾਨ ਸਨਮਾਨ ਸਮਾਜਿਕ ਸੁਰੱਖਿਆ ਵਿਚ ਹੈ, ਜੋ ਕਿ ਰਾਜ ਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ | ਜਿਥੇ ਰਾਜ ਸਰਕਾਰ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫ਼ੇਰ ਰਹੀ ਹੈ ਉਥੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂ. ਪੀ. ਐਸ. ਥੋਪ ਕੇ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ 'ਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ | ਜ਼ਿਲ੍ਹਾ ਸਕੱਤਰ ਗੁਰਪ੍ਰੀਤ ਅÏਲਖ ਨੇ ਕਿਹਾ ਕਿ ਅਧਿਆਪਕ ਦਿਵਸ 'ਤੇ ਪੂਰੇ ਦੇਸ਼ ਵਿਚ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ ਹੜਤਾਲ 'ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ ਨਾ ਕਿ ਅਧਿਆਪਕ ਦਿਵਸ ਮਨਾ ਕੇ ਸਮੇਂ ਦੀਆਂ ਸਰਕਾਰਾਂ ਸਿਰਫ਼ ਖਾਨਾਪੂਰਤੀ ਹੀ ਕਰ ਰਹੀਆਂ ਹਨ | ਹੜਤਾਲ ਵਿਚ ਪੰਜਾਬ ਦੇ ਸਮੂਹ ਐਨ. ਪੀ. ਐਸ. ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵਲੋਂ ਦਿੱਲੀ ਕੂਚ ਕੀਤਾ ਜਾਵੇਗਾ | ਇਸ ਮੌਕੇ ਗਗਨ ਪਾਹਵਾ, ਪ੍ਰਦੀਪ, ਹਰਿਜਸਦੀਪ, ਗੁਰਮੀਤ ਘਣੀਆਂ, ਹਰਪ੍ਰੀਤ, ਨਰਿੰਦਰ ਬਿਜਲੀ ਬੋਰਡ, ਸੰਜੀਵ, ਪ੍ਰਤਾਪ ਸਿੰਘ ਮੈਡੀਕਲ ਕਾਲਜ, ਮਨਪ੍ਰੀਤ ਸਿੰਘ, ਰਾਣਾ ਪ੍ਰਤਾਪ ਸਿੰਘ ਪੀ. ਆਰ. ਟੀ. ਸੀ., ਮਨਪ੍ਰੀਤ, ਸਵਿੰਦਰ ਭੱਟੀ ਮੰਡੀ ਬੋਰਡ, ਮੁਕੇਸ਼ ਅਤੇ ਵਿੱਕੀ ਨਗਰ ਕੌਂਸਲ ਕੋਟਕਪੂਰਾ ਅਤੇ ਵੱਖ-ਵੱਖ ਵਿਭਾਗਾਂ ਤੋਂ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਵਿਦਿਆਰਥੀ ਅੰਤਰ ਕਾਲਜ ਮੁਕਾਬਲਿਆਂ 'ਚ ਜੇਤੂ
Ad Position 24