23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੌਮੀ ਸੇਵਾ ਯੋਜਨਾ ਯੂਨਿਟ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-08-2025
ਜੈਤੋ, 30 ਅਗਸਤ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਐਨ. ਐਸ. ਐਸ. ਵਿਭਾਗ ਨੇ ਇੰਚਾਰਜ ਡਾ. ਸਮਰਾਟ ਖੰਨਾ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ | ਸਰੀਰਕ ਸਿੱਖਿਆ ਵਿਭਾਗ ਦੇ ਡਾ. ਨਵਪ੍ਰੀਤ ਸਿੰਘ ਨੇ ਨਵੇਂ ਦਾਖ਼ਲ ਹੋਏ ਵਿਦਿਆਰਥਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਬੁਲਾਰਿਆਂ ਨੇ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਤੇ ਇਤਿਹਾਸਕ ਪਿਛੋਕੜ 'ਤੇ ਚਾਨਣਾ ਪਾਇਆ | ਇਸ ਭਾਸ਼ਨ 'ਚ ਡਾ. ਪਰਮਿੰਦਰ ਸਿੰਘ ਤੱਗੜ ਮੀਡੀਆ ਕਨਵੀਨਰ ਅਤੇ ਮੁਖੀ, ਪੋਸਟ ਗਰੈਜੂਏਟ ਪੰਜਾਬੀ ਵਿਭਾਗ, ਪ੍ਰੋ. ਸ਼ਿਲਪਾ ਕਾਂਸਲ ਮੁਖੀ, ਕਾਮਰਸ ਵਿਭਾਗ ਅਤੇ ਡਾ. ਸੁਭਾਸ਼ ਚੰਦਰ ਮੁਖੀ, ਕੰਪਿਊਟਰ ਵਿਗਿਆਨ ਵਿਭਾਗ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦਾ ਸਫਲਤਾ ਪੂਰਵਕ ਸੰਚਾਲਨ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਭਵਨਦੀਪ ਤੇ ਪ੍ਰੋ. ਵਿਸ਼ਾਲ ਸਿੰਗਲਾ ਵਲੋਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ ਨੇ ਮੈਂਬਰਾਂ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈ <br/>
Ad Position 24