23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6.5 ਬੈਂਡ

Ad Position 21
No active advertisement
ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ | ਵੱਡੀ ਗਿਣਤੀ 'ਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ. ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਿਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰਿਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼੍ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਵਿਦਿਆਰਥੀ ਸਤਨਾਮ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ 'ਚੋਂ 6, ਲਿਸਨਿੰਗ ਵਿਚੋਂ 6.5, ਸਪੀਕਿੰਗ ਵਿਚੋਂ 6, ਰਾਈਟਿੰਗ ਵਿਚੋਂ 6.5 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ. ਡੀ. ਅਤੇ ਸੰਸਥਾ ਦੇ ਟ੍ਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਪੰਜਾਬ ਵਲੋਂ 2 ਨੂੰ ਦਿੱਤਾ ਜਾਵੇਗਾ ਧਰਨਾ-ਬਲਵਿੰਦਰ ਕੌਰ ਖੋਸਾ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਮੀਟਿੰਗ
Ad Position 24